23 ਸਤੰਬਰ(ਚੰਡੀਗੜ੍ਹ) ਹਰਮਨ ਮੀਆਂਪੁਰੀ - ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਈ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਵੱਡੀ ਰਾਹਤ ਦਿੱਤੀ ਹੈ। ਉੱਚ ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।ਇਸਦੇ ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।ਇਸ ਤੋਂ ਇਹ ਸਪਸ਼ਟ ਹੈ ਕਿ ਹੁਣ ਉਸ ਪਰਤੀ ਪ੍ਰਕਿਰਿਆ ਵਿੱਚ ਸ਼ਾਮਿਲ ਲੋਕ ਨੌਕਰੀਆਂ ਹਾਸਲ ਕਰ ਸਕਣਗੇ।ਪਹਿਲਾਂ ਭਰਤੀ ਪ੍ਰਕਿਰਿਆ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਗਿਆ ਸੀ ਕਿ ਭਰਤੀ ਪ੍ਰਕਿਰਿਆ ਦੌਰਾਨ ਦਿੱਤੇ ਨਿਯਮਾਂ ਪਾਲਣਾ ਨਹੀਂ ਕੀਤੀ ਗਈ।ਸਰਕਾਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਘਾਟ ਹੈ।ਜਿਸਦਾ ਅਸਰ ਵਿਦਿਆਰਥੀਆਂ ਦੇ ਕੈਰੀਅਰ ਤੇ ਪੈ ਰਿਹਾ ਹੈ।ਅਜਿਹੀ ਸਥਿਤੀ ਵਿੱਚ ਭਰਤੀ ਪ੍ਰਕਿਰਿਆ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ।ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।ਸਰਕਾਰ ਨੇ ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ।ਇਸ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ।