ਕਾਠਗੜ੍ਹ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )
ਵਾਲੀਬਾਲ ਟੂਰਨਾਮੈਂਟ ਦੀ ਮੇਜ਼ਬਾਨੀ ਸਿਲਵਰ ਓਕ ਇੰਟਰਨੈਸ਼ਨਲ ਸਕੂਲ, ਟਾਂਡਾ, ਜਿਲ੍ਹਾਂ ਹੁਸ਼ਿਆਰਪੁਰ ਵੱਲੋਂ ਕੀਤੀ ਗਈ। ਜਿੱਥੇ 12 ਤੋਂ 14 ਸਤੰਬਰ 2024 ਤੱਕ ਵਾਲੀਬਾਲ ਅੰਡਰ-17 ਗਰੁੱਪ ਦੀਆਂ 48 ਟੀਮਾਂ ਨੇ ਭਾਗ ਲਿਆ।
ਦ ਨੋਰਵੁੱਡ ਸਕੂਲ ਦੇ ਲੜਕਿਆਂ ਦੀ ਅੰਡਰ-17 ਵਾਲੀਬਾਲ ਟੀਮ ਨੇ ਗੁਰੂ ਤੇਗ ਬਹਾਦਰ ਸੀਨੀ. ਸੈਕੰ. ਸਕੂਲ, ਜਲੰਧਰ ਦੇ ਖਿਲਾਫ ਜਿੱਤ ਦਰਜ ਕਰਕੇ ਟੂਰਨਾਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਸਾਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਦ ਨੋਰਵੁੱਡ ਸਕੂਲ ਦੀ ਸ਼ੁਰੂਆਤ ਤੋਂ ਬਾਅਦ, ਪਿਛਲੇ ਚਾਰ ਸਾਲਾਂ ਵਿੱਚ ਇਹ ਪਹਿਲੀ ਵਾਰ ਸੀ ਕਿ ਸਾਡੇ ਨੋਵੀਅਨਜ਼ ਨੇ ਸੀ ਬੀ ਐਸ ਈ ਕਲੱਸਟਰ 8 ਵੀ ਕਲਾਸ ਨੇ ਟੂਰਨਾਮੈਂਟ ਵਿੱਚ ਭਾਗ ਲਿਆ ਅਤੇ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਸਕੂਲ ਵੱਲੋਂ ਬੱਚਿਆਂ ਦੇ ਮਾਤਾ-ਪਿਤਾ, ਕੋਚ ਅਤੇ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਜਾਂਦੀ ਹੈ, ਜਿਨ੍ਹਾਂ ਨੇ ਇੱਥੋਂ ਤੱਕ ਪਹੁੰਚਣ ਲਈ ਆਪਣਾ ਯੋਗਦਾਨ ਦਿੱਤਾ।