ਨਵਾਂਸ਼ਹਿਰ (ਦੇਸ ਰਾਜ ਬਾਲੀ) ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ 450ਵਾਂ ਗੁਰਤਾ ਗੱਦੀ ਦਿਵਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਦੇ ਨਜ਼ਦੀਕ ਡਿਵਾਈਡਰ ‘ਤੇ ਬੂਟੇ ਲਗਾ ਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਨੇ ਸਮੂਹ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਬੂਟੇ ਲਗਾਏ ਗਏ । ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਆਮ ਆਦਮੀ ਪਾਰਟੀ ਸ਼੍ਰੀ ਲਲਿਤ ਮੋਹਨ ਪਾਠਕ ਨੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਬੂਟੇ ਲਗਵਾਏ । ਉਨ੍ਹਾਂ ਅਪੀਲ ਕੀਤੀ ਕਿ ਹਰ ਇਕ ਨੂੰ ਅਜਿਹੇ ਕਾਰਜਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਗੁਰੂ ਰਾਮਦਾਸ ਜੀ ਗੁਰੂ ਦੇ ਪ੍ਰੇਮ ਵਿਚ ਪੂਰੀ ਤਰ੍ਹਾਂ ਰੰਗੇ ਹੋਏ ਸਨ। ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੀ ਆਗਿਆ ਦਾ ਪਾਲਣ ਬੜੀ ਸ਼ਰਧਾ ਤੇ ਸਮਰਪਣ ਦੀ ਭਾਵਨਾ ਨਾਲ ਕੀਤਾ। ਗੁਰੂ ਜੀ ਦੀ ਪ੍ਰਸੰਨਤਾ ਦੇ ਲਈ ਉਨ੍ਹਾਂ ਨੇ ਇਕੋ ਥੜੇ ਨੂੰ ਕਈ ਵਾਰ ਢਾਹਿਆ ਅਤੇ ਕਈ ਵਾਰ ਬਣਾਇਆ। ਅਸਲ ਵਿਚ ਇਹ ਗੁਰੂ ਪ੍ਰਤੀ ਵਿਸ਼ਵਾਸ਼ ਅਤੇ ਸ਼ਰਧਾ ਭਾਵ ਦੀ ਪ੍ਰੀਖਿਆ ਸੀ। ਉਹ ਇਸ ਪ੍ਰੀਖਿਆ ਦੇ ਵਿਚੋ ਪਾਸ ਹੋ ਕੇ ਗੁਰੂ ਪਦਵੀ ਦੇ ਅਧਿਕਾਰੀ ਬਣੇ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣਾ ਚਾਹੀਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਹਲਕਾ ਇੰਚਾਰਜ ਨਵਾਂਸ਼ਹਿਰ ਆਮ ਆਦਮੀ ਪਾਰਟੀ ਸ਼੍ਰੀ ਲਲਿਤ ਮੋਹਨ ਪਾਠਕ, ਅਮਰਜੀਤ ਸਿੰਘ, ਇੰਦਰਜੀਤ ਸਿੰਘ, ਦੀਪਕ, ਆਜ਼ਾਦ, ਕੁਲਦੀਪ ਸਿੰਘ ਆਦਿ ਹਾਜ਼ਰ ਸਨ ।