.jpeg)
ਬਲਾਚੌਰ,17 ਸਤੰਬਰ ( ਜਤਿੰਦਰਪਾਲ ਸਿੰਘ ਕਲੇਰ ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਉਹਨਾਂ ਵਲੋਂ ਲਏ ਗਏ ਹਰੇਕ ਫੈਸਲੇ ਮੀਲ ਪੱਥਰ ਸਾਬਤ ਹੋ ਰਹੇ ਹਨ। ਇਹਨਾਂ ਸ਼ਬਦਾਂ ਦਾ ਆਮ ਆਦਮੀ ਪਾਰਟੀ ਦੇ ਨੋਜਵਾਨ ਆਗੂ ਚੋਧਰੀ ਸਿੰਕਦਰ ਸਿੰਘ ਲਾਂਦੀ ਰੈਲਮਾਜਰਾ ਨੇ ਪੱਤਰਕਾਰਾਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ 500 ਗਜ ਤਕ ਦੇ ਪਲਾਟਾਂ ਲਈ ਐੱਨਓਸੀ ਦੀ ਸ਼ਰਤ ਖ਼ਤਮ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਅਣਅਧਿਕਾਰਿਤ ਗੈਰ ਕਾਨੂੰਨੀ ਕਾਲੋਨੀਆਂ ਵਿਚ ਛੋਟੇ ਪਲਾਟਾਂ ਦੇ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਲਈ ਬਹੁਤ ਵੱਡੀ ਰਾਹਤ ਮਿਲੇਗੀ। ਚੋਧਰੀ ਸਿੰਕਦਰ ਸਿੰਘ ਲਾਂਦੀ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਐਕਟ ਪਾਸ ਹੋ ਜਾਣ ਨਾਲ 31 ਜੁਲਾਈ ਤੋਂ ਪਹਿਲਾਂ ਗੈਰ ਕਾਨੂੰਨੀ ਕਾਲੋਨੀਆਂ ਵਿਚ ਖ੍ਰੀਦੇ ਗਏ 500 ਗਜ ਤਕ ਦੇ ਪਲਾਟਾਂ ਦੀ ਰਜਿਸਟਰੀ ਸਮੇਂ ਇਤਰਾਜ਼ਹੀਣਤਾ ਸਰਟੀਫਿਕੇਟ ਤੋਂ ਛੋਟ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਕੱਟਣ ਵਾਲੇ ਮਾਲਕਾਂ ਦੁਆਰਾ ਪਲਾਟ ਧਾਰਕਾਂ ਲਈ ਲੁੜੀਂਦੀਆਂ ਸਹੂਲਤਾਂ ਨਹੀਂ ਸਨ ਦਿੱਤੀਆਂ ਜਾਂਦੀਆਂ ਅਤੇ ਪਲਾਟ ਮਾਲਕ ਬਿਜਲੀ ਮੀਟਰ, ਸੀਵਰੇਜ, ਪਾਣੀ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿਚ ਬੇਵੱਸ ਹੋ ਜਾਂਦੇ ਸਨ। ਇਸ ਬਿੱਲ ਦੇ ਪਾਸ ਹੋ ਜਾਣ ਨਾਲ ਹੁਣ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਕਿਸੇ ਵੀ ਵਿਕਾਸ ਅਥਾਰਿਟੀ ਤੋਂ ਐੱਨਓਸੀ ਲੈਣ ਦੀ ਲੋੜ ਨਹੀਂ ਪਵੇਗੀ। ਚੋਧਰੀ ਸਿੰਕਦਰ ਸਿੰਘ ਲਾਂਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਵਿਕਾਸ ਲਈ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।