ਕਾਠਗੜ੍ਹ 17 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਥਾਣਾ ਕਾਠਗੜ੍ਹ ਦੇ ਐਸ ਐਸ ਓ ਇੰਸਪੈਕਟਰ ਰਣਜੀਤ ਸਿੰਘ ਅਤੇ ਐਸ ਆਈ ਰਾਕੇਸ਼ਵਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 9 ਨਸ਼ੀਲੇ ਟੀਕੇ ਬਰਾਮਦ ਕੀਤੇ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਆਈ ਰਾਕੇਸਵਿੰਦਰ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਆਸਰੋਂ ਤੋਂ ਹੁੰਦੇ ਹੋਏ ਹੈਂਡ ਵਰਕਸ ਰੋਪੜ ਸਾਈਡ ਵੱਲ ਜਾ ਰਹੇ ਸਨ ਤਾਂ ਇਸੇ ਦੌਰਾਨ ਸ਼ਮਸ਼ਾਨ ਘਾਟ ਦੇ ਵੱਲ ਆਸਰੋਂ ਪਹੁੰਚੇ ਤਾਂ ਸਾਹਮਣੇ ਤੋਂ ਪੈਦਲ ਆਉਂਦਾ ਵਿਅਕਤੀ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆਂ ਤਾਂ ਉਹ ਘਬਰਾ ਗਿਆ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ 9 ਨਸ਼ੀਲੇ ਟੀਕੇ ਬੂਪਰੋਨੋਰਫਿਨ ਦੋ ਐਮ ਐਲ ਜਿੰਨਾ ਦਾ ਬੈਂਚ ਨੰਬਰ ਮਿਟਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਆਰੋਪੀ ਨੂੰ ਉਸ ਦਾ ਨਾ ਪੁਛਿਆ ਤਾਂ ਉਸ ਨੇ ਆਪਣਾ ਨਾ ਨਰਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਮਾਜਰਾ ਜੱਟਾਂ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |ਪੁਲਿਸ ਨੇ ਕਥਿਤ ਆਰੋਪੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।