16 ਸਤੰਬਰ(ਚੰਡੀਗੜ੍ਹ) ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਅੱਜ ਭਾਜਪਾ ਦਫ਼ਤਰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਵਾਰਤਾ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ ਅਦਾਲਤ ਵੱਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਕਾਂਗਰਸ ਪਾਰਟੀ ਬੁਰੀ ਤਰਾਂ ਘਬਰਾਈ ਹੋਈ ਹੈ।ਕਾਂਗਰਸ ਪਾਰਟੀ ਦੇ ਲੀਡਰ ਊਲ ਜਲੂਲ ਬਿਆਨ ਦੇ ਰਹੇ ਹਨ। ਉਹਨਾਂ ਦਾ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਆਪਰੇਸ਼ਨ ਬਲੂ ਸਟਾਰ ਬਾਰੇ ਦਿੱਤਾ ਬਿਆਨ ਹਾਸੋਹੀਣਾ ਤੇ ਗੁੰਮਰਾਹਕੁੰਨ ਹੈ।ਕਾਂਗਰਸ ਪਾਰਟੀ ਨੇ ਕਦੇ ਵੀ ਦੇਸ਼ ਦੇ ਸਿੱਖਾਂ ਤੋਂ ਮੁਆਫੀ ਨਹੀਂ ਮੰਗੀ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਤੇ ਕੀਤੇ ਜ਼ੁਲਮ ਤੇ ਪਰਦਾ ਪਾਉਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ।ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕੀ ਕਾਂਗਰਸ ਪਾਰਟੀ ਦੇ ਆਗੂ ਸਿੱਖਾਂ ਦੀਆਂ ਜਜ਼ਬਾਤਾਂ ਨਾਲ ਖੇਡਣਾ ਬੰਦ ਕਰਨ, ਕਿਉਂਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਪਹਿਲਾਂ ਹੀ ਬਹੁਤ ਸੰਤਾਪ ਭੋਗ ਚੁੱਕੇ ਹਨ।ਗਰੇਵਾਲ ਨੇ ਦੱਸਿਆ ਕਿ ਅਡਵਾਨੀ ਜੀਂ ਨੇ ਆਪਣੀ ਕਿਤਾਬ "ਮੇਰਾ ਦੇਸ਼ ਮੇਰੇ ਲੋਕ" ਦੇ ਚੋਥੇ ਹਿੱਸੇ ਸੱਤਵੇਂ ਚੈਪਟਰ "ਪੰਜਾਬ ਦੀ ਵੇਦਨਾ"ਵਿੱਚ ਵਿਸਥਾਰ ਨਾਲ ਦਸਿਆ ਹੈ।ਕਿ ਕਿਸ ਤਰਾਂ ਇੰਦਰਾ ਗਾਂਧੀ ਨੇ ਸੱਤਾ ਦੀ ਲਾਲਸਾ ਵਿੱਚ ਪੰਜਾਬ ਦੀਆਂ ਗੈਰ ਕਾਂਗਰਸੀ ਸਰਕਾਰਾਂ ਨੂੰ ਬਾਰ-ਬਾਰ ਤੋੜਿਆ ਹੈ।ਉਨ੍ਹਾਂ ਕਿਹਾ ਸ਼੍ਰੀ ਅਡਵਾਨੀ ਜੀ ਨੇ ਦੱਸਿਆ ਆਪਰੇਸ਼ਨ ਬਲਿਊ ਸਟਾਰ ਲਈ ਇੰਦਰਾ ਗਾਂਧੀ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦਾ ਵਿਦੇਸ਼ ਜਾ ਕੇ ਇਹ ਕਹਿਣਾ ਸਿੱਖ ਪੱਗ ਅਤੇ ਕੜਾ ਨਹੀਂ ਪਹਿਨ ਸਕਦੇ ਬਹੁਤ ਹੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਅਤੇ ਵਿਸ਼ਵਾਸ਼ ਰੱਖਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੇ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪ੍ਰਕਾਸ਼ ਕਰਵਾਇਆ ਹੈ।ਪੂਰੇ ਦੇਸ਼ ਵਿੱਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੇ ਤੌਰ ਤੇ ਮਨਾਇਆ ਜਾਣ ਲੱਗਿਆ ਹੈ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ 40 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲਣਾ ਮੋਦੀ ਸਰਕਾਰ ਦੀਆਂ ਨੇਕ ਨੀਤੀਆਂ ਕਾਰਨ ਹੀ ਸੰਭਵ ਹੋ ਸਕਿਆ।ਹਰਜੀਤ ਗਰੇਵਾਲ ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਨੂੰ ਆਮ ਆਦਮੀ ਪਾਰਟੀ ਦਾ ਈਵੈਂਟ ਮੈਨੇਜਮੈਂਟ ਦੱਸਿਆ ਹੈ। ਇਸ ਮੌਕੇ ਉਨਾਂ ਨਾਲ ਭਾਜਪਾ ਦੇ ਸੂਬਾ ਸਕੱਤਰ ਹਰਦੇਵ ਸਿੰਘ ਉਭਾ ਵੀ ਮੌਜੂਦ ਸਨ।
ਹਰਮਨ ਮੀਆਂਪੁਰੀ