17 ਸਤੰਬਰ(ਚੰਡੀਗੜ੍ਹ) ਹਰਮਨ ਮੀਆਂਪੁਰੀ -ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ 74 ਵਾਂ ਜਨਮ ਦਿਨ ਪੰਜਾਬ ਭਾਜਪਾ ਵੱਲੋਂ ਸੇਵਾ ਪਖਵਾੜੇ ਦੇ ਰੂਪ ਵਿੱਚ ਮਨਾਇਆ ਗਿਆ।ਇਸ ਮੌਕੇ ਪੂਰੇ ਪੰਜਾਬ ਵਿੱਚ ਖ਼ੂਨਦਾਨ ਕੈਂਪ ਲਗਾਏ ਗਏ।ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37 ਏ ਚੰਡੀਗੜ੍ਹ ਵਿਖੇ ਲਗਾਏ ਖੂਨਦਾਨ ਕੈਂਪ ਦੌਰਾਨ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਅੱਜ ਭਾਜਪਾ ਸ਼੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਦੇ ਨਾਲ ਹੀ ਐਨ ਡੀ ਏ 3 ਦੀ ਸਰਕਾਰ ਆਪਣੇ 100 ਦਿਨ ਵੀ ਪੂਰੇ ਕਰ ਰਹੀ ਹੈ।ਉਹਨਾਂ ਦੇਸ਼ ਵਾਸੀਆਂ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀ ਵਧਾਈ ਦਿੰਦਿਆ ਕਿਹਾ ਕਿ ਨਰਿੰਦਰ ਮੋਦੀ ਜੀ ਅਗਵਾਈ ਵਿੱਚ ਦੇਸ਼ ਨੇ ਜਿਸ ਤਰਾ ਤੇਜ਼ੀ ਨਾਲ ਬੁਲੰਦੀਆਂ ਨੂੰ ਛੂਹਿਆ ਹੈ।ਉਸ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਉਹਨਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਰਾਜਪੁਰਾ ਸ਼ਹਿਰ ਨੂੰ ਇੱਕ ਇੰਡਸਟਰੀ ਹੱਬ ਵੱਜੋ ਵਿਕਸਤ ਕਰਨਾ ਇੱਕ ਇਤਹਾਸਿਕ ਫੈਸਲਾ ਹੈ।ਉਹਨਾਂ ਕਿਹਾ ਕਿ ਅਸੀਂ ਪਰਮਾਤਮਾ ਅੱਗੇ ਦੁਆ ਕਰਦੇ ਹਾਂ ਕਿ ਮੋਦੀ ਜੀ ਨੂੰ ਤੰਦਰੁਸਤੀ ਦੀ ਦਾਤ ਬਖਸ਼ੇ,ਤਾਂ ਜੌ ਉਹਨਾਂ ਦੀ ਅਗਵਾਈ ਵਿੱਚ ਦੇਸ਼ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ।ਉਹਨਾਂ ਦਸਿਆ ਕਿ ਇਹਨਾਂ 100 ਦਿਨਾਂ ਵਿੱਚ 3 ਲੱਖ ਕਰੋੜ ਰੁਪਏ ਦੇ ਸੜਕ,ਬੰਦਰਗਾਹ,ਅਤੇ ਹਵਾਈ ਮਾਰਗ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।70 ਸਾਲ ਜਾ ਇਸ ਤੋਂ ਜ਼ਿਆਦਾ ਉਮਰ ਦੇ ਹਰ ਨਾਗਰਿਕ ਨੂੰ 5 ਲੱਖ ਤੱਕ ਦੀ ਮੁਫਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਮੈਡੀਕਲ ਕਾਲਜਾਂ ਵਿੱਚ 75000 ਨਵੀਆਂ ਸੀਟਾਂ ਵਧਾਈਆਂ ਗਈਆਂ ਹਨ।ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 3 ਕਰੋੜ ਨਵੇਂ ਘਰ ਬਣਾਏ ਜਾਣਗੇ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕੰਮਾਂ ਦੀ ਲਿਸਟ ਨੂੰ ਇੱਕ ਬਿਆਨ ਰਾਹੀ ਦੱਸਣਾ ਸੰਭਵ ਨਹੀਂ ਹੈ।ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ,ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ,ਸੂਬਾ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ,ਰਾਜੇਸ਼ ਬਾਘਾ,ਸੁਨੀਲ ਦੱਤ ਭਾਰਦਵਾਜ,ਪਵਨ ਮਨੋਚਾ ਅਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਹਾਜ਼ਿਰ ਸੀ।