ਮੈਡਮ ਸੰਦੀਪ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

bol pardesa de
0


ਸ੍ਰੀ ਅਨੰਦਪੁਰ ਸਾਹਿਬ 17 ਸਤੰਬਰ (ਦਮਨ  ਅਰੋੜਾ  ) ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਪੰਜਾਬੀ ਅਧਿਆਪਕਾ ਮੈਡਮ ਸੰਦੀਪ ਕੌਰ ਨੂੰ ਚੀਫ਼ ਖਾਲਸਾ ਦੀਵਾਨ ਵੱਲੋਂ ਅਧਿਆਪਕ ਦਿਵਸ ਦੇ ਸਬੰਧ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਸਮਾਗਮ ਵਿੱਚ ਬੈਸਟ ਟੀਚਰ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਸ. ਗੁਰਮਿੰਦਰ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਮੈਡਮ ਸੰਦੀਪ ਕੌਰ ਨੂੰ ਸਨਮਾਨਿਤ ਕੀਤਾ ਤੇ ਮੁਬਾਰਕਬਾਦ ਦਿੱਤੀ।ਉਹਨਾਂ ਕਿਹਾ ਕਿ ਮੈਡਮ ਸੰਦੀਪ ਕੌਰ ਇਸ ਸਕੂਲ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਇੱਕ ਮਿਹਨਤੀ ਅਤੇ ਇਮਾਨਦਾਰ ਅਧਿਆਪਕਾ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ । ਉਹਨਾਂ ਨੂੰ ਇਹ ਸਨਮਾਨ ਮਿਲਣਾ ਸਕੂਲ ਲਈ ਮਾਣ ਵਾਲੀ ਗੱਲ ਹੈ।ਸਕੂਲ ਦੇ ਸਮੂਹ ਸਟਾਫ ਵੱਲੋਂ ਵੀ ਮੈਡਮ ਸੰਦੀਪ ਕੌਰ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਗੁਰਿੰਦਰ ਕੌਰ, ਰਿਟਾ. ਅਧਿਆਪਕਾ ਮੈਡਮ ਬਲਵੀਰ ਕੌਰ ਭੁੱਲਰ, ਨਿਸ਼ਾ ਗਰਗ, ਨਰਿੰਦਰ ਕੌਰ, ਕੰਵਲਜੀਤ ਕੌਰ, ਸ਼ਾਂਤੀ ਦੇਵੀ, ਸਤਿੰਦਰ ਕੌਰ,ਜਸਪ੍ਰੀਤ ਕੌਰ, ਸਪਨਾ ਰਾਣੀ, ਆਂਸ਼ੂ, ਰਜਿੰਦਰ ਕੌਰ, ਮਮਤਾ ਦੇਵੀ, ਰਵੀਇੰਦਰ ਕੌਰ, ਹਰਜੀਤ ਕੌਰ, ਬਲਦੀਪ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸੀ।

ਫੋਟੋ 17....03 ਕੈਪਸ਼ਨ ਮੈਡਮ ਸੰਦੀਪ ਕੌਰ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕਰਨ  ਦਾ ਦ੍ਰਿਸ਼

 

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top