ਲਸਾੜਾ/ਉੜਾਪੜ,,ਬੱਗਾ ਸੇਲਕੀਆਣਾ,, ਇਤਿਹਾਸਕ ਪਵਿੱਤਰ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ.ਪੰਥ ਬਾਬਾ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਚੱਕਰਵਰਤੀ 96 ਕਰੋੜੀ ਨਿਹੰਗ ਸਿੰਘਾਂ ਜੂਨ 1984 ਮਿਸ਼ਲ ਸ਼੍ਰੀ ਆਨੰਦਪੁਰ ਸਾਹਿਬ ਬਾਬਾ ਬੁੱਢਾ ਦਲ ਦੇ ਨਿਹੰਗ ਮੁਖੀ ਸਿੰਘ ਸਾਹਿਬ ਸੱਚਖੰਡ ਵਾਸੀ ਜਥੇਦਾਰ ਬਾਬਾ ਪ੍ਰੀਤਮ ਸਿੰਘ ਜੀ ਅਤੇ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਹਾਕਮ ਸਿੰਘ ਜੀ ਭੂਰਾ ਜੀ ਦੀ ਸਲਾਨਾ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਇਸ ਮੌਕੇ ਗੁਰੂ ਘਰ ਵਿੱਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀਦੇ ਭੋਗ ਪਾਏ ਗਏ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਜਥੇ ਵਲੋੰ ਬਰਸੀ ਸਮਾਗਮ ਵਿੱਚ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਸੰਗਤਾਂ ਵਾਸਤੇ ਚਾਹ ਪਕੌੜੇ .ਗੁਰੂ ਕੇ ਲੰਗਰ ਵਰਤਾਏ ਗਏ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਠਾਕੁਰ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਬਾਬਾ ਹਾਕਮ ਸਿੰਘ ਜੀਦੇ ਜੀਵਨ ਤੇ ਸੰਗਤ ਨੂੰ ਜਾਣੂੰ ਕਰਵਾਇਆ ਇਸ ਮੌਕੇ ਸੱਚਖੰਡ ਵਾਸੀ ਸੰਤ ਬਾਬਾ ਹਾਕਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਮੌਕੇ ਨਿਹੰਗ ਸਿੰਘ ਤੇ ਫੌਜਾਂ ਇਲਾਵਾ ਵੱਡੀ ਤਾਦਾਦ ਸੰਗਤਾਂ ਹਾਜ਼ਰ ਸਨ