ਸ੍ਰੀ ਫ਼ਤਹਿਗੜ੍ਹ ਸਾਹਿਬ
ਹਰਪ੍ਰੀਤ ਸਿੰਘ ਗੁੱਜਰਵਾਲ, ਸਤੰਬਰ :
ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏੇਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰ-ਵਿਭਾਗੀ ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰਕ ਲਿਖਤੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 30 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਐਮ.ਏ. ਪੰਜਾਬੀ ਭਾਗ ਦੂਸਰਾ ਦੀ ਹਰਜੋਤ ਕੌਰ ਨੇ ਪਹਿਲਾ ਸਥਾਨ, ਐਮ.ਏ. ਪੰਜਾਬੀ ਭਾਗ ਦੂਸਰਾ ਦੇ ਅਮਰਿੰਦਰ ਸਿੰਘ ਨੇ ਦੂਸਰਾ ਸਥਾਨ ਅਤੇ ਐਮ.ਏ. ਪੰਜਾਬੀ ਭਾਗ ਦੂਸਰਾ ਦੀ ਹਰਸਿਮਰਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਸੁਹਿਰਦ ਹੋਣ ਅਤੇ ਇਨ੍ਹਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਵਿਦਿਆਰਥੀਆਂ ਨਾਲ ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਡਾ. ਸੁਖਜੀਤ ਕੌਰ ਅਤੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸ਼ਨਪ੍ਰੀਤ ਕੌਰ, ਪ੍ਰੋ. ਸ਼ਹਿਜੀਤ ਸਿੰਘ ਕੰਗ, ਡਾ. ਰਿਤੂ ਰਾਣੀ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਗਗਨਪ੍ਰੀਤ ਕੌਰ, ਪੰਜਾਬੀ ਸਾਹਿਤ ਸਭਾ ਦੇ ਅਹੁਦੇਦਾਰ ਵਿਦਿਆਰਥੀ ਅਤੇ ਸਮੂਹ ਮੈਂਬਰ ਵੀ ਮੌਜੂਦ ਸਨ।