ਗੁਰੂ ਅੰਗਦ ਦੇਵ ਜੀ ਨੇ ਆਪਣਾ ਸਮੁੱਚਾ ਜੀਵਨ ਗੁਰਬਾਣੀ ਦੇ ਪ੍ਰਚਾਰ ਤੇ ਸੇਵਾ ਨੂੰ ਸਮਰਪਿਤ ਕੀਤਾ-ਭਾਈ ਮਨਜੀਤ ਸਿੰਘ ਪਠਾਨਕੋਟ
******
ਲੁਧਿਆਣਾ,23 ਸਤੰਬਰ ( ਕਮਲ ਗਰਚਾ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,,ਮਨਜੀਤ ਸਿੰਘ ਟੋਨੀ, ,ਸੁਰਿੰਦਰਪਾਲ ਸਿੰਘ ਭੁਟੀਆਨੀ, ,ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ ਸਿੰਘ ਧਵਨ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ, ਜਸਪਾਲ ਸਿੰਘ ਪਿੰਕੀ ,ਮਨਮੋਹਨ ਸਿੰਘ ,,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ