ਬਲਾਚੌਰ,17 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਅਰਵਿੰਦ ਕੇਜਰੀਵਾਲ ਆਪ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਦਿੱਲੀ ਨੇ ਦਰਿਆਦਿਲੀ ਦੀ ਮਿਸਾਲ ਪੇਸ਼ ਕਰਦਿਆਂ ਹੋਇਆਂ ਜਨਤਾ ਦੀ ਭਲਾਈ ਲਈ ਮੁੱਖ ਮੰਤਰੀ ਦੀ ਕੁਰਸੀ ਦੀ ਪ੍ਰਵਾਹ ਨਾ ਕਰਦੇ ਹੋਏ ਅਪਣਾ ਅਸਤੀਫ਼ਾ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਰਦਿਆਂ ਹੋਇਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲ ਵਿੱਚ ਔਰਤਾਂ ਦੇ ਪ੍ਰਤੀ ਇੱਜ਼ਤ ਦਿਖਾਈ ਦਿੰਦੀ ਹੈ ਜੋ ਉਹਨਾਂ ਨੇ ਆਤਿਸ਼ੀ ਮਾਰਲੇਨਾ ਨੂੰ ਮੁੱਖ ਮੰਤਰੀ ਬਣਾਇਆ ਹੈ । ਸੰਤੋਸ਼ ਕਟਾਰੀਆ ਨੇ ਆਤਿਸ਼ੀ ਮਾਰਲੇਨਾ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਤੇ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਵੀ ਕੀਤਾ। ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇਡੀ ਮੀਡੀਆ ਇੰਚਾਰਜ ਨੇ ਕਿਹਾ ਕਿ ਆਤਿਸ਼ੀ ਮਾਰਲੇਨਾ ਮੁੱਖ ਮੰਤਰੀ ਦਿੱਲੀ ਮੌਜੂਦਾ ਸਮੇਂ ਵਿੱਚ ਸਿੱਖਿਆ, ਪੀਡਬਲਯੂਡੀ, ਸੰਸਕ੍ਰਿਤ ਤੇ ਪਰਯਟਨ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ।