ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ ( ਦਮਨ ਅਰੋੜਾ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਥਾਨਕ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀਆਂ ਦੋ ਵਿਦਿਆਰਥਣਾਂ ਜਸਵੀਰ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਵਿੱਚ ਗੋਲਡ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਦੌਰਾਨ ਮਨਪ੍ਰੀਤ ਨੇ ਇਸੇ ਧਾਰਮਿਕ ਪ੍ਰੀਖਿਆ ਨੂੰ ਪਾਸ ਕਰਦਿਆਂ ਵਜੀਫਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੁਆਰਾ ਇਹ ਪ੍ਰੀ ਪ੍ਰੀਖਿਆ ਪਾਸ ਕੀਤੀ ਗਈ।ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜੇਤੂ ਵਿਦਿਆਰਥਣਾਂ ਅਤੇ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ।ਉਹਨਾਂ ਕਿਹਾ ਕਿ ਜੋ ਵਿਦਿਆਰਥੀ ਨੈਤਿਕ ਤੌਰ 'ਤੇ ਬਲਵਾਨ ਹੁੰਦੇ ਹਨ। ਉਹ ਹੀ ਚੰਗੇ ਸਮਾਜ ਦੀ ਸਿਰਜਣਾ ਕਰਨ ਦੇ ਸਮਰੱਥ ਹੁੰਦੇ ਹਨ।ਜੋ ਮਿਹਨਤ ਕਰਦੇ ਹਨ ਉਹਨਾਂ ਨੂੰ ਯਕੀਨਨ ਹੀ ਸਫਲਤਾ ਪ੍ਰਾਪਤ ਹੁੰਦੀ ਹੈ। ਇਸ ਲਈ ਉਹਨਾਂ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਗਲੀ ਪ੍ਰੀਖਿਆ ਲਈ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਆ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਮਨਜੀਤ ਸਿੰਘ, ਡਾ. ਰਵਿੰਦਰ ਸਿੰਘ ਰੇਖੀ, ਪ੍ਰੋ ਜਗਪਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ