ਅੰਮ੍ਰਿਤਸਰ ‘ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਹੱਥ

Bol Pardesa De
0


ਅੰਮ੍ਰਿਤਸਰ ਦੇ ਮਹਿਤਾ ਦਾ ਜਿੱਥੇ ਕਿ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਨੂੰ ਵੱਢ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਆਪਣੇ ਜ਼ਖਮੀ ਹੱਥ ਦੇ ਨਾਲ ਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਉਹਨਾਂ ਤੇ ਦਬਾਓ ਬਣਾਇਆ ਜਾ ਰਿਹਾ ਸੀ ਕਿ ਜਿਸ ਨਿਹੰਗ ਸਿੰਘ ਵੱਲੋਂ ਗੁੱਟ ਵੱਢਿਆ ਗਿਆ ਹੈ ਉਸ ਨੂੰ ਇਸ ਕੇਸ ਚੋਂ ਬਾਹਰ ਕੀਤਾ ਜਾਵੇ। ਸਿੱਖ ਆਗੂਆਂ ਵੱਲੋਂ ਸਾਫ ਤੌਰ ‘ਤੇ ਤਾੜਨਾ ਕੀਤੀ ਗਈ ਕਿ ਜੇਕਰ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਉਹਨਾਂ ਵੱਲੋਂ ਬਿਆਨ ਦਿੱਤੇ ਗਏ ਹਨ। ਜੇਕਰ ਕਾਰਵਾਈ ਨਾ ਹੋਈ ਤਾਂ ਉਹਨਾਂ ਵੱਲੋਂ ਥਾਣੇ ਦੇ ਘਿਰਾਓ ਵੀ ਕੀਤੇ ਜਾਣਗੇ।


ਇਸ ਮੌਕੇ ‘ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਿਸ ਅਧਿਕਾਰੀਆਂ ਵੱਲੋਂ ਉਹਨਾਂ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਵੀ ਜਰੂਰ ਵਿਢਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ, ਜਿੱਥੇ ਉਸ ਵੱਲੋਂ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਉੱਤੇ ਜਾਣ ਲੇਵਾਹਮਲਾ ਕਰ ਦਿੱਤਾ ਗਿਆ। ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ। ਉਸ ਨੇ ਦੱਸਿਆ ਕਿ ਉਸ ਵੱਲੋਂ ਹੁਣ ਅੰਮ੍ਰਿਤਸਰ ਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾਇਆ ਜਾ ਰਿਹਾ ਹੈ।

ਪੀੜਤ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਉਹਨਾਂ ਦੇ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਿਨਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ। ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਜਾਣਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨਾਂ ਵੱਲੋਂ ਇਸ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹਨਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਦੇ ਵਿੱਚ ਸ਼ਾਮਿਲ ਸਨ।

ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਜਰੂਰ ਬਟਾਲਾ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ ਅਤੇ ਆਪਣੀ ਮੰਗ ਮਨਵਾ ਕੇ ਉਠਾਂਗੇ। ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਹਨਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਦੇ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਉਸ ਵੱਲੋਂ ਹਮਲਾ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ‘ਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਉਹਨਾਂ ਦੇ ਖਿਲਾਫ਼ ਅਸੀਂ ਜਰੂਰ ਸਖ਼ਤ ਤੋਂ ਸਖ਼ਤ ਕਾਰਵਾਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਰੂਰ ਕਰਵਾਵਾਂਗੇ।

ਦੂਜੇ ਪਾਸੇ ਜਦੋਂ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਦੇ ਸਬ ਇੰਸਪੈਕਟਰ ਮੌਕੇ ‘ਤੇ ਪਹੁੰਚੇ ਤੇ ਉਹਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਪੁੱਛਗਿੱਛ ਕਰ ਰਹੇ ਹਾਂ। ਨਾਲ ਹੀ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜਖਮੀ ਹੈ ਉਸ ਦੇ ਬਿਆਨ ਦਰਜ ਕਰ ਲਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜ ਦੋਸ਼ੀਆਂ ਦੇ ਖਿਲਾਫ ਬਾਈ ਨੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।

 

Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top