ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ ( ਦਮਨ ਅਰੋੜਾ )
ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ ਜੀ ਐਸ ਖਾਲਸਾ ਸੀਨੀ ਸੈਕੰ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੀ ਅਧਿਆਪਕਾ ਸ਼ਿਵਾਨੀ ਨੂੰ ਚੀਫ਼ ਖਾਲਸਾ ਦੀਵਾਨ ਵੱਲੋਂ ਅਧਿਆਪਕ ਦਿਵਸ ਦੇ ਸੰਦਰਭ ਵਿੱਚ ਕਰਵਾਏ ਸਮਾਗਮ ਵਿੱਚ ਉੱਤਮ ਅਧਿਆਪਕ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਾਹਿਬ ਵਿਖੇ ਕਰਵਾਏ ਇੱਕ ਸਮਾਗਮ ਵਿੱਚ ਅਧਿਆਪਕਾ ਸ਼ਿਵਾਨੀ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸ਼੍ਰੀਮਤੀ ਸ਼ਿਵਾਨੀ ਇਸ ਸਕੂਲ ਦੇ ਵਿੱਚ ਪਿਛਲੇ 26 ਸਾਲਾਂ ਤੋਂ ਇੱਕ ਮਿਹਨਤੀ ਅਤੇ ਇਮਾਨਦਾਰ ਅਧਿਆਪਕਾ ਵਜੋਂ ਸੇਵਾਵਾਂ ਨਿਭਾ ਰਹੇ ਹਨ । ਉਹਨਾਂ ਨੂੰ ਇਹ ਸਨਮਾਨ ਮਿਲਣਾ ਸਕੂਲ ਲਈ ਮਾਣ ਵਾਲੀ ਗੱਲ ਹੈ। ਅੱਜ ਸਕੂਲ ਪਹੁੰਚਣ ਉੱਤੇ ਪ੍ਰਿੰਸੀਪਲ ਅਤੇ ਸਮੂਹ ਸਕੂਲ ਸਟਾਫ ਵੱਲੋਂ ਸ੍ਰੀਮਤੀ ਸ਼ਿਵਾਨੀ ਦਾ ਸਕੂਲ ਪਹੁੰਚਣ ਉੱਤੇ ਸਨਮਾਨ ਕੀਤਾ ਗਿਆ । ਇਸ ਮੌਕੇ ਐਨਸੀਸੀ ਅਫਸਰ ਰਣਜੀਤ ਸਿੰਘ, ਡਾ ਹਰਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਿੰਦਰ ਸਿੰਘ ਕੰਦੋਲਾ, ਕੰਚਨ ਸ਼ਰਮਾ, ਅਮਰਜੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।