ਹਰ ਇੱਕ ਲੋੜਵੰਦ ਲੋਕਾਂ ਨੂੰ ਪਲਾਂਟ ਤੇ ਮਕਾਨ ਬਣਾ ਕੇ ਦੇਵੇ ਸਰਕਾਰ-

bol pardesa de
0


 ਚੋਹਾਨ / ਉੱਡਤ 
ਮਾਨਸਾ 17/9/24 ( ਗੁਰਪ੍ਰੀਤ ਸਿੰਘ ਮਾਨ  ) ਆਮ ਲੋਕਾਂ ਦੀ ਸਰਕਾਰ ਕਹਿ ਸੱਤਾ ਹਥਿਆਉਣ ਵਾਲੀ ਸੂਬੇ ਦੀ ਮਾਨ ਸਰਕਾਰ ਲੋੜਵੰਦ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਅਤੇ ਆਮ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਵਿਖਾਈ ਦੇ ਰਹੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਅਤੇ 
ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਪਿੰਡ ਬਾਜੇ ਵਾਲੇ ਦੇ ਬਾਰਸ਼ ਕਾਰਨ ਡਿੱਗੇ ਮਕਾਨਾਂ ਦੇ ਮੁਆਵਜ਼ੇ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
   ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਹਰ ਇੱਕ ਲੋੜਵੰਦ ਲੋਕਾਂ ਲਈ 10-10 ਮਰਲੇ ਦੇ ਪਲਾਟ ਤੇ ਮਕਾਨ ਉਸਾਰੀ ਲਈ ਪੰਜ ਪੰਜ ਲੱਖ ਜਾਰੀ ਕੀਤੇ ਜਾਣ।ਅਤੇ ਬਾਰਸ਼ਾਂ ਕਰਕੇ ਡਿੱਗੇ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਮੁਆਵਜ਼ੇ ਦੀ ਰਾਸ਼ੀ ਬਿਨਾਂ ਦੇਰੀ ਜਾਰੀ ਕੀਤੀ ਜਾਵੇ।
      ਵਫ਼ਦ ਮੌਕੇ ਸੀ ਪੀ ਆਈ ਸਬ ਡਵੀਜ਼ਨ ਮਾਨਸਾ ਦੇ ਸਕੱਤਰ ਰੂਪ ਸਿੰਘ ਢਿੱਲੋਂ,ਪੰਜਾਬ ਖੇਤ ਮਜ਼ਦੂਰ ਸਭਾ ਦੇ ਸਬ ਡਵੀਜ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਪੰਧੇਰ , ਪਿੰਡ ਇਕਾਈ ਦੇ ਪ੍ਰਧਾਨ ਬੂਟਾ ਸਿੰਘ ਬਾਜੇਵਾਲਾ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬਾਰਸ਼ਾਂ ਕਰਕੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਲਈ ਪ੍ਰਸ਼ਾਸਨ ਵੱਲੋਂ ਕੋਈ ਪੜਤਾਲ ਨਹੀਂ ਕੀਤੀ ਅਤੇ ਨਾ ਹੀ ਡਿੱਗੇ ਮਕਾਨਾਂ ਹੋਏ ਨੁਕਸਾਨ ਲਈ ਕੋਈ ਵੀ ਅਧਿਕਾਰੀ ਆਇਆ। ਉਹਨਾਂ ਮੰਗ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਦੀ ਆਰਥਿਕ ਮੰਦਹਾਲੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਦਦ ਕੀਤੀ ਜਾਵੇ।
     ਇਸ ਮੌਕੇ ਗਿੰਦਰ ਸਿੰਘ,ਪਾਲ ਸਿੰਘ, ਬਿੰਦਰ ਸਿੰਘ, ਕਰਮਜੀਤ ਕੌਰ, ਰਾਣੀ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।


 

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top