24 ਸਤੰਬਰ(ਚੰਡੀਗੜ੍ਹ) ਹਰਮਨ ਮੀਆਂਪੁਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ,ਸਮਰਪਣ, ਸੰਜੀਦਗੀ ਅਤੇ ਬਚਨਬੱਧਤਾ ਨਾਲ ਕਰਨ ਤਾਂ ਕਿ ਲੋਕ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉੱਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਮੁੱਖ ਮੰਤਰੀ ਨੇ ਕਿਹਾ ਕੀ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਤੇ ਪਾਈ ਹੈ।ਉਹਨਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਮਿਹਨਤ ਕਰਨਾ ਸਾਡਾ ਸਾਰਿਆਂ ਦਾ ਇਖਲਾਕੀ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਦੇਖੀ ਚਾ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਿਲ ਹੋਏ ਹਨ।ਉਹਨਾਂ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖਰ ਤੇ ਪਹੁੰਚਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਵਿਕਾਸਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਹਨਾਂ ਨੇ ਉਮੀਦ ਜਤਾਈ ਹੈ ਕਿ ਨਵੇਂ ਮੰਤਰੀ ਇਹਨਾਂ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।