
ਬਲਾਚੌਰ 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )
ਆਮ ਆਦਮੀ ਪਾਰਟੀ ਦੇ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲਾ ਪ੍ਰਧਾਨ ਅਤੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਕੁੱਕੜ ਸੂਹਾ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦੀ ਗਰਾਂਟ ਦਿੱਤੀ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਆਪਣੇ ਅਖਤਿਆਰੀ ਕੋਟੇ 'ਚੋਂ ਖੇਡਾਂ ਦੇ ਸਾਮਾਨ ਅਤੇ ਓਪਨ ਜਿੰਮ ਲਈ ਪਿੰਡ ਕੁੱਕੜ ਸੂਹਾ ਦੀ ਪੰਚਾਇਤ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਿਹਤਮੰਦ ਰੱਖਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਨੇ ਨਵੀਂ ਖੇਡ ਪਾਲਿਸੀ ਲਿਆਂਦੀ ਹੈ ਜਿਸ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਕਰਨ ਲਈ ਵੀ ਮਾਲੀ ਮਦਦ ਕੀਤੀ ਜਾ ਰਹੀ ਹੈ। ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀ ਸਰਕਾਰ ਵੱਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਕਈ ਹੋਰ ਨਵੀਆਂ ਨੀਤੀਆਂ ਵੀ ਬਣਾਈਆਂ ਜਾਣਗੀਆਂ ਅਤੇ ਨੌਜਵਾਨ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ ਤਾਂ ਜੋ ਬੱਚੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਂ ਰੋਸ਼ਨ ਕਰਨ। ਇਸ ਮੌਕੇ ਤੇ ਜ਼ਿਲਾ ਬੀ ਸੀ ਵਿੰਗ ਪ੍ਰਧਾਨ ਸੇਠੀ ਉਧਨਵਾਲ, ਬਲਾਕ ਪਰਧਾਨ ਸੇਠੀ ਮਾਹੀਪੁਰ, ਮਾਸਟਰ ਰਾਮ ਸਰੂਪ, ਹਰਭਜਨ ਲਾਲ,ਬਖਸ਼ੀ ਰਾਮ ਭੂੰਬਲਾ, ਹੇਮਰਾਜ ,ਓਮ ਪ੍ਰਕਾਸ਼ ,ਸੱਤ ਪਾਲ, ਨਰਿੰਦਰ, ਕਾਕੂ ,ਧਰਮਪਾਲ , ਕਲੱਬ ਦੇ ਪ੍ਰਧਾਨ ਪ੍ਰਦੀਪ ਕੁਮਾਰ, ਅਸ਼ੋਕ ਵਿਜੇ ,ਭਜਨ ਲਾਲ, ਲੱਕੀ, ਸੰਦੀਪ, ਪ੍ਰਮੋਦ, ਮਦਨ ਲਾਲ ,ਕਾਲਾ , ਸ਼ਿੰਦਰ ,ਮਿਹਰ ਚੰਦ ਤੋਂ ਇਲਾਵਾ ਕਲੱਬ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।