ਜਲ ਸਰੋਤ ਮੰਤਰੀ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਦੌਰਾ, ਰੱਖ-ਰਖਾਉ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

bol pardesa de
0




ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਨਹਿਰੀ ਪਾਣੀ ਦੀ ਉਚਿਤ ਵਰਤੋਂ ਕਰਨ ਲਈ ਵਚਨਬੱਧ
ਨੰਗਲ, 17 ਸਤੰਬਰ (  ਦਮਨ  ਅਰੋੜਾ )
ਪੰਜਾਬ ਦੇ ਜਲ ਸਰੋਤ,ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ। ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਇਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੀਣ ਲਈ, ਸਿੰਜਾਈ ਲਈ ਤੇ ਇੰਡਸਟਰੀ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇ। 
ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸਦੇ ਰੱਖ-ਰਖਾਓ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਲੋਂੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਲੋੜ ਹੈ ਉਥੇ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਕੀਤੀ ਜਾਂਦੀ ਹੈ। ਉਨ੍ਹਾਂ ਨੇ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਅਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਤਲੁਜ ਸਦਨ ਵਿਖੇ ਸਵਾਗਤ ਕੀਤਾ ਗਿਆ।
    ਇਸ ਉਪਰੰਤ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਭਾਖੜਾ ਡੈਮ ਦਾ ਦੌਰਾ ਕੀਤਾ, ਉਨ੍ਹਾਂ ਨੇ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਅਤੇ ਅਤਿ ਆਧੁਨਿਕ ਮਿਊਜਿਅਮ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਯਾਦਗਾਰੀ ਪੌਦਾ ਵੀ ਲਗਾਇਆ ਅਤੇ ਬਾਗਬਾਨੀ ਨੂੰ ਪ੍ਰੋਤਸਾਹਿਤ ਕਰਨ ਦਾ ਸੁਨੇਹਾ ਦਿੱਤਾ।
 ਇਸ ਮੋਕੇ ਬੀਬੀਐਮਬੀ ਦੇ ਚੀਫ ਇੰਜੀਨਿਅਰ ਸ੍ਰੀ ਸੀ.ਪੀ ਸਿੰਘ, ਡਿਪਟੀ ਚੀਫ ਇੰਜ. ਐਚ.ਐਲ.ਕੰਬੋਜ਼, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ.ਅਨਮਜੌਤ ਕੌਰ,ਡੀ.ਐਸ.ਪੀ ਮਨਜੀਤ ਸਿੰਘ,  ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ, ਪੀ.ਆਰ.ਓ ਸਤਨਾਮ ਸਿੰਘ ਵੀ ਮੋਜੂਦ ਸਨ।

 

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top