ਸਰਕਾਰਾਂ ਨਿੱਤ-ਦਿਨ ਨਵੇਂ ਕਾਨੂੰਨ ਲਾਗੂ ਕਰਕੇ ਮਜ਼ਦੂਰ ਵਰਗ ਨੂੰ ਖਤਮ ਕਰਨੀਆਂ ਚਾਹੁੰਦੀਆਂ ਹਨ: ਆਗੂ
Barnala 23 ਸਤੰਬਰ (ਧਰਮਪਾਲ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ ਸੀ.ਆਈ.ਟੀ.ਯੂ (ਸੀਟੂ) ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਮਜ਼ਦੂਰ ਮਰਦ-ਔਰਤਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੋਧ ਵਿੱਚ ਕਚਹਿਰੀ ਚੌਂਕ ਬਰਨਾਲਾ ਵਿਖੇ ਇਕੱਤਰਤਾ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦੇ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਏਟਕ ਦੇ ਆਗੂ ਕਾਮਰੇਡ ਖੁਸ਼ੀਆ ਸਿੰਘ, ਜਗਰਾਜ ਸਿੰਘ ਰਾਮਾ ਤੇ ਪ੍ਰੀਤਮ ਸਿੰਘ ਸਹਿਜੜਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਰਤੀਆਂ ਲਈ ਬਣੇ ਕਾਨੂੰਨਾਂ ਵਿੱਚ ਸੋਧਾਂ ਕਰਕੇ ਕਾਰਪੋਰੇਟ ਕੰਪਨੀਆਂ ਦੇ ਮੁਨਾਫੇ ਵਿੱਚ ਵਾਧਾ ਕਰਨਾ ਚਾਹੁੰਦੀ ਹੈ ਅਜਿਹਾ ਹੋਣ ਨਾਲ ਮਜ਼ਦੂਰ ਵਰਗ ਤਬਾਹ ਹੋ ਜਾਵੇਗਾ। ਉਨਾਂ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਕਾਰਪਰੇਟ ਘਰਾਣਿਆਂ ਦੇ ਹੱਕ ਵਿੱਚ ਨਵੇਂ ਕਾਨੂੰਨਾਂ ਨੂੰ ਲਾਗੂ ਕਰਕੇ ਆਮ ਲੋਕਾਂ ਦੇ ਮੂੰਹੋਂ ਰੋਟੀ ਖੋਹੀ ਜਾ ਰਹੀ ਹੈ ਅਤੇ ਮਜ਼ਦੂਰਾਂ ਦੀ ਹਾਲਤ ਦਿਨੋ ਦਿਨ ਮਾੜੀ ਹੁੰਦੀ ਜਾ ਰਹੀ ਪਰ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ ਸਰਕਾਰਾਂ ਬਿਲਕੁਲ ਧਿਆਨ ਨਹੀਂ ਦੇ ਰਹੀਆਂ, ਜਿਸ ਕਾਰਨ ਉਹਨਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਕਿਹਾ ਕਿ ਮਜ਼ਦੂਰਾਂ ਵੱਲੋਂ ਸ਼ਹੀਦੀਆਂ ਦੇ ਕੇ ਬਣਾਏ ਗਏ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਖਤਮ ਕੀਤਾ ਜਾ ਰਿਹਾ ਹੈ ਪ੍ਰੰਤੂ ਮਜ਼ਦੂਰ ਜਥੇਬੰਦੀਆਂ ਕਿਸੇ ਵੀ ਹਾਲਤ ਵਿੱਚ ਇਹ ਕਾਨੂੰਨ ਲਾਗੂ ਨਹੀਂ ਹੋਣ ਦੇਣਗੀਆਂ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ | ਇਸ ਮੌਕੇ ਸਟੇਟ ਮੈਂਬਰ ਮਾਨ ਸਿੰਘ ਗੁਰਮ ਅਤੇ ਪ੍ਰੀਤਮ ਸਿੰਘ ਸਹਿਜੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਸੱਤਾ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਸਨ ਕਿ ਉਹਨਾਂ ਦੀ ਸਰਕਾਰ ਆਉਣ ਤੇ ਮਜ਼ਦੂਰ ਵਰਗ ਨੂੰ ਪਹਿਲ ਦੇ ਅਧਾਰ ਤੇ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਜਦ ਤੋਂ ਇਹ ਸਰਕਾਰ ਸੱਤਾ ਵਿੱਚ ਆਈ ਹੈ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਦਿਨ ਦਿਹਾੜੇ ਅੱਤਿਆਚਾਰ ਲੁੱਟਾਂ ਖੋਹਾਂ ਕਾਤਲ ਤੇ ਜਬਰ ਜਨਾਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਸਰਕਾਰ ਘਟਨਾਵਾਂ ਰੋਕਣ ਵਿੱਚ ਫੇਲ ਸਾਬਤ ਹੋ ਰਹੀ ਹੈ ਮੂੰਹ ਹਨੇਰਾ ਹੁੰਦਿਆਂ ਹੀ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ | ਉਨਾਂ ਕਿਹਾ ਕਿ ਸਰਕਾਰਾਂ ਨਿਤ ਦਿਨ ਨਵੇਂ ਕਾਨੂੰਨ ਲਾਗੂ ਕਰਕੇ ਮਜ਼ਦੂਰ ਵਰਗ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ ਪਰ ਉਹ ਉਹ ਸਰਕਾਰ ਦੀਆਂ ਮਾੜੀਆਂ ਨੀਤੀਆਂ ਆਵਾਜ਼ ਉਠਾਉਂਦੇ ਰਹਿਣਗੇ, ਆਗੂਆਂ ਮੰਗ ਕੀਤੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਤੇ ਤਿੰਨ ਫੌਜਦਾਰੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਆਗੂਆਂ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਜਥੇਬੰਦੀਆਂ ਵੱਲੋਂ ਇੱਕ ਪਲੇਟਫਾਰਮ ਤੇ ਇਕੱਤਰ ਕਰਕੇ ਵੱਡਾ ਸੰਘਰਸ਼ ਵਿੱਡਿਆ ਜਾਵੇਗਾ। ਇਸ ਮੌਕੇ ਮੱਘਰ ਸਿੰਘ ਉਪਲੀ, ਹਰਬੰਸ ਸਿੰਘ ਕੱਟੂ, ਮਲਕੀਤ ਸਿੰਘ, ਭੋਲਾ ਸਿੰਘ, ਰਾਣੀ ਕੌਰ ਚੀਮਾ ਚਰਨਜੀਤ ਕੌਰ ਰਾਜਗੜ੍ਹ ਪਰਮਜੀਤ ਕੌਰ ਠੁੱਲੇਵਾਲ, ਸ਼ੀਲਾ ਦੇਵੀ ਫਰਵਾਹੀ ਅਮਰਜੀਤ ਕੌਰ ਸੁਰਜੀਤ ਕੌਰ ਮਨਦੀਪ ਕੌਰ ਪਰਮਜੀਤ ਕੌਰ ਕੁਲਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਮਰਦ ਔਰਤਾਂ ਹਾਜ਼ਰ ਸਨ