ਸ੍ਰੀ ਫ਼ਤਹਿਗੜ੍ਹ ਸਾਹਿਬ
ਹਰਪ੍ਰੀਤ ਸਿੰਘ ਗੁੱਜਰਵਾਲ , ੧੭ ਸਤੰਬਰ
ਅੱਜ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ ਨਾਲ਼ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ l ਇਸ ਮੌਕੇ ਸ਼ਮਸ਼ੇਰ ਸਿੰਘ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ , ਸ੍ਰੀ ਸੰਦੇਹਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ , ਗੁਰਮੀਤ ਸਿੰਘ ਘੁੰਮਣ ਜਨਰਲ ਸੈਕਟਰੀ, ਨਰਿੰਦਰ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ ਪੰਜਾਬ , ਜਗਦੀਪ ਸਿੰਘ ਰਿਟਾ ਇੰਸਪੈਕਟਰ, ਮਨਜੀਤ ਸਿੰਘ ਰਿਟਾ ਇੰਸਪੈਕਟਰ, ਨਰਿੰਦਰ ਸਿੰਘ ਰਿਟਾ ਇੰਸਪੈਕਟਰ, ਹਾਜਰ ਸਨ l
ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ਼ ਮੁਲਾਕਾਤ ਕਰਕੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਕਿ ਅਸੀਂ ਡਿਊਟੀ ਦੇ ਦੌਰਾਨ ਵੀ ਸੇਵਾ ਭਾਵਨਾ ਨਾਲ ਕੰਮ ਕਰਦੇ ਸੀ ਤੇ ਹੁਣ ਵੀ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ l