Ludhiana Univesity Student Suicide: ਲੁਧਿਆਣਾ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।
ਮੌਕੇ ਤੇ ਪਹੁੰਚੀ ਪੁਲਿਸ ਨੇ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਜਾਂਚ ਦੀ ਗੱਲ ਕਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ, ਜਿਸ ਕਾਰਨ ਉਸ ਦਾ ਲੁਧਿਆਣਾ ਦੇ ਡੀਐੱਮਸੀ ਵਿਖੇ ਇਲਾਜ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਉਹ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਸੀ। ਕਿਰਨਦੀਪ ਕੌਰ ਨੇ ਅਚਾਨਕ ਯੂਨੀਵਰਸਿਟੀ ਦੀ ਛੱਤ ਤੇ ਜਾ ਕੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।
ਥਾਣਾ ਚੌਂਕੀ ਚੌਂਕੀ ਇਨਚਾਰਜ ਨੇ ਦੱਸਿਆ ਕਿ ਲੜਕੀ ਦਾ ਨਾਮ ਕਿਰਨਦੀਪ ਕੌਰ ਹੈ ਅਤੇ ਇਹ ਬੀਏ ਦੀ ਪੜ੍ਹਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਲੜਕੀ ਨੂੰ ਪ੍ਰਬੰਧਕਾਂ ਵੱਲੋਂ ਹਸਪਤਾਲ ਲਗਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਫਿਲਹਾਲ ਉਹਨਾਂ ਕਿਹਾ ਕਿ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰਨਾਂ ਦਾ ਵੀ ਪਤਾ ਕੀਤਾ ਜਾ ਰਿਹਾ ਹੈ ਕਿਆ ਕੀ ਫਿਲਹਾਲ ਮੁਢਲੀ ਜਾਣਕਾਰੀ ਵਿੱਚ ਡਿਪਰੈਸ਼ਨ ਦੱਸਿਆ ਜਾ ਰਿਹਾ ਹੈ।