Student Death: ਮੋਹਾਲੀ ਦੇ ਜ਼ੀਰਕਪੁਰ ਦੇ ਪਿੰਡ ਭੁੱਡਾ ਦੇ ਰਹਿਣ ਵਾਲੇ 12ਵੀਂ ਜਮਾਤ ਦੇ ਵਿਦਿਆਰਥੀ ਪਰਮਦੀਪ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਸਕੂਲ ਵਿੱਚ ਅਚਾਨਕ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਸੈਕਟਰ-32 ਹਸਪਤਾਲ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਘਟਨਾ ਦੁਪਹਿਰ 12 ਵਜੇ ਦੇ ਕਰੀਬ ਵਾਪਰੀ, ਜਦੋਂ ਪਰਮਦੀਪ ਆਪਣੀ ਕਲਾਸ ‘ਚ ਮੌਜੂਦ ਸੀ। ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਨੇ ਦੱਸਿਆ ਕਿ ਵਿਦਿਆਰਥੀ ਖੜ੍ਹੇ ਹੁੰਦਾ ਹੋਏ ਅਚਾਨਕ ਡਿੱਗ ਗਿਆ। ਜਲਦੀ ਹੀ, ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਡਾਕਟਰੀ ਸਹਾਇਤਾ ਲਈ ਹਸਪਤਾਲ ਭੇਜ ਦਿੱਤਾ ਗਿਆ।
ਸਕੂਲ ‘ਚ ਪਰਮਦੀਪ ਬਾਰੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਕੋਈ ਵੀ ਸਮੱਸਿਆ ਬਾਰੇ ਪਹਿਲਾਂ ਤੋਂ ਜਾਣਕਾਰੀ ਨਹੀਂ ਸੀ, ਜਿਸ ਕਾਰਨ ਵਿਦਿਆਰਥੀ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ |