ਗੁਰੂਹਰਸਹਾਏ: ਫਿਰੋਜ਼ਪੁਰ-ਫਾਜਿਲਕਾ ਰੋਡ 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ਵਿੱਚ 11 ਵਿਅਕਤੀਆਂ ਦੀ ਮੌਤ ਖਬਰ ਆ ਰਹੀ ਹੈ ਤੇ 15 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਫਰੀਦਕੋਟ ਤੇ ਜਲਾਲਾਬਾਦ ਦੇ ਹਸਪਤਾਲਾਂ ਦਾਖਲ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਤਹਿਸੀਲਦਾਰ ਗੁਰੂਹਰਸਹਾਏ ਹਾਦਸਾਗ੍ਰਸਤ ਲੋਕਾਂ ਦੀ ਸੰਭਾਲ ਲਈ ਮੌਕੇ ‘ਤੇ ਹਾਜ਼ਰ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਪਿਕਅੱਪ ਗੱਡੀ ਜਿਸ ਵਿੱਚ 25 ਤੋਂ 30 ਵਿਅਕਤੀ ਸਵਾਰ ਸਨ। ਜੋ ਹਲਵਾਈ ਅਤੇ ਵੇਟਰ ਦਾ ਕੰਮ ਕਰਦੇ ਸਨ। ਇੱਕ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਦੂਜੇ ਪਾਸੇ ਤੋਂ ਆ ਰਹੇ ਕੈਂਟਰ ਨਾਲ ਪਿਕਅੱਪ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।