30 ਜਨਵਰੀ(ਚੰਡੀਗੜ੍ਹ) ਹਰਮਨ ਮੀਆਂਪੁਰੀ-
ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੀ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਮੇਅਰ ਦੀ ਚੋਣ ਮੌਕੇ ਵੀਡੀਓਗਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇੱਥੇ ਨਿਗਰਾਨੀ ਵੱਜੋ ਹਾਜ਼ਿਰ ਰਹਿਣਗੇ।ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਮਿਲੀਆਂ।ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਉਮੀਦਵਾਰ 17 ਵੋਟਾਂ ਮਿਲੀਆਂ।ਇੱਥੇ ਤਿੰਨ ਵੋਟਰਾਂ ਵੱਲੋਂ ਕਰਾਸ ਵੋਟਿੰਗ ਕੀਤੀ ਗਈ।ਮੇਅਰ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੇ ਦਫਤਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਕੌਂਸਲਰ ਹਨ।ਜਿਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ 13 ਅਤੇ ਕਾਂਗਰਸ ਦੇ 6 ਅਤੇ ਇੱਕ ਕਾਂਗਰਸ ਪਾਰਟੀ ਦਾ ਐਮ ਪੀ ਹੈ।ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਆਪਸ ਵਿੱਚ ਗੱਠਜੋੜ ਹੈ।ਜਿਸਦੀ ਕੁੱਲ ਗਿਣਤੀ 20 ਬਣਦੀ ਹੈ।ਇੱਥੇ ਇਹ ਵੀ ਵਰਨਨ ਯੋਗ ਹੈ ਕਿ ਪਿਛਲੇ ਸਾਲ ਮੇਅਰ ਦੀ ਚੋਣ ਸਮੇਂ ਵੱਡੀ ਘਪਲੇਬਾਜ਼ੀ ਸਾਹਮਣੇ ਆਈ ਸੀ।ਜਿਸ ਤੋ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ।