ਪਹਿਲਗਾਮ ਹਮਲਾ: ਕਸ਼ਮੀਰ ਵਿਚ 48 ਥਾਵਾਂ ਸੈਲਾਨੀਆਂ ਲਈ ਬੰਦ

Bol Pardesa De
0

 


ਸ੍ਰੀਨਗਰ, 29 ਅਪਰੈਲ

ਪਹਿਲਗਾਮ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਕਸ਼ਮੀਰ ਵਾਦੀ ਵਿਚ ਕਰੀਬ 50 ਜਨਤਕ ਪਾਰਕਾਂ ਤੇ ਬਾਗ ਬਗੀਚਿਆਂ ਨੂੰ ਸੁਰੱਖਿਆ ਫ਼ਿਕਰਾਂ ਦਰਮਿਆਨ ਇਹਤਿਆਤੀ ਉਪਰਾਲੇ ਵਜੋਂ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈੈ। ਅਧਿਕਾਰੀਆਂ ਨੇ ਕਿਹਾ ਕਿ ਸੈਲਾਨੀਆਂ ਲਈ ਖਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ ਕਸ਼ਮੀਰ ਦੇ 87 ਜਨਤਕ ਪਾਰਕਾਂ ਅਤੇ ਬਾਗਾਂ ਵਿੱਚੋਂ 48 ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਸਮੀਖਿਆ ਲਗਾਤਾਰ ਚੱਲਣ ਵਾਲੀ ਪ੍ਰਕਿਰਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸੂਚੀ ਵਿੱਚ ਹੋਰ ਥਾਵਾਂ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ।

ਅਧਿਕਾਰੀਆਂ ਨੇ ਕਿਹਾ ਕਿ ਬੰਦ ਕੀਤੇ ਗਏ ਸੈਲਾਨੀ ਸਥਾਨ ਕਸ਼ਮੀਰ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਹਨ ਅਤੇ ਪਿਛਲੇ 10 ਸਾਲਾਂ ਵਿੱਚ ਖੋਲ੍ਹੀਆਂ ਗਈਆਂ ਕੁਝ ਨਵੀਆਂ ਥਾਵਾਂ ਵਿਚ ਸ਼ਾਮਲ ਹਨ। ਜਿਨ੍ਹਾਂ ਥਾਵਾਂ ਨੂੰ ਸੈਲਾਨੀਆਂ ਲਈ ਬੰਦ ਕੀਤਾ ਗਿਆ ਹੈ ਉਨ੍ਹਾਂ ਵਿਚ Dooshpathri, ਕੋਕਰਨਾਗ, ਦੁਕਸਮ, ਸਿੰਥਨ ਟੌਪ, ਅਚਾਬਲ, ਬੰਗਸ ਘਾਟੀ, ਮਾਰਗਨ ਟੌਪ ਅਤੇ ਤੋਸਾਮੈਦਾਨ ਸ਼ਾਮਲ ਹਨ। ਹਾਲਾਂਕਿ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਰਸਮੀ ਹੁਕਮ ਜਾਰੀ ਨਹੀਂ ਕੀਤਾ ਹੈ, ਪਰ ਇਨ੍ਹਾਂ ਥਾਵਾਂ ’ਤੇ ਦਾਖਲਾ ਬੰਦ ਕਰ ਦਿੱਤਾ ਗਿਆ ਹੈ।

Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top