ਬਾਬਾ ਸ਼ੇਖ ਫਰੀਦ ਹਾਈ ਸਕੂਲ ਬਰਨਾਲਾ ਦਾ ਨਤੀਜਾ 100 ਫੀਸਦੀ ਰਿਹਾ

Bol Pardesa De
0

 



ਕਾਮਯਾਬੀ ਲਈ ਜ਼ਰੂਰੀ ਹੈ ਮਿਹਨਤ, ਲਗਨ ਤੇ ਦ੍ਰਿੜ ਇਰਾਦਾ : ਸਿਧੂ

 ਬਰਨਾਲਾ 17 ਮਈ (ਧਰਮਪਾਲ ਸਿੰਘ, ਬਲਜੀਤ ਕੌਰ): ਬਾਬਾ ਸ਼ੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਸੈਸ਼ਨ ( 2024 -25 ) ਦੇ 32 ਵਿਦਿਆਰਥੀਆਂ ਵੱਲੋਂ ਦਸਵੀਂ ਦੀ ਪ੍ਰੀਖਿਆ ਵਿੱਚੋਂ ਉੱਚ ਦਰਜੇ ਵਿੱਚ ਨੰਬਰ ਪ੍ਰਾਪਤ ਕਰਕੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸ਼ੇਖ ਫਰੀਦ ਹਾਈ ਸਕੂਲ ਬਰਨਾਲਾ ਦੇ  ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਨੇ ਦੱਸਿਆ ਸਰਕਾਰ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਕੂਲ ਦੇ 32 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਸਾਰੇ ਦੇ ਸਾਰੇ ਭਾਗ ਲਿਆ ਵਿਦਿਆਰਥੀਆਂ ਨੇ ਅੰਕ ਪ੍ਰਾਪਤ ਕਰਕੇ ਫਸਟ ਡਿਵੀਜ਼ਨ ਨਾਲ ਕਾਮਯਾਬੀ ਹਾਸਿਲ ਕੀਤੀ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਅਰਮਾਨਦੀਪ ਕੌਰ ਨੇ 650 ਅੰਕਾਂ ਵਿੱਚੋਂ 622 ਅੰਕ 95.7%ਪ੍ਰਾਪਤ ਕਰਕੇ ਪਹਿਲਾ, ਅਰਸਪ੍ਰੀਤ ਕੌਰ ਨੇ  650 ਅੰਕਾਂ ਵਿੱਚੋਂ 621 ਅੰਕ 95.5% ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਇਸ਼ਮੀਤ ਕੌਰ ਅਤੇ ਸਿਮਰਨ ਬਰਾੜ ਨੇ 650 ਅੰਕਾਂ ਵਿੱਚੋਂ 619 ਅੰਕ 95.2%ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ ਅਤੇ ਮਾਧੋ ਰਾਜ 94.4% ਤਨਵੀਰ ਕੌਰ ਅਤੇ ਹਰਕੋਮਲਪ੍ਰੀਤ ਨੇ 93.2% ਪ੍ਰਾਪਤ ਕੀਤੇ ਹਨ, ਇਸ ਤੋਂ ਇਲਾਵਾ ਹੋਰ 11 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਮਾਪਿਆਂ ਤੇ ਸਕੂਲ ਦਾ ਮਾਣ ਵਧਾਇਆ ਹੈ । ਬਾਬਾ ਸ਼ੇਖ ਫਰੀਦ ਹਾਈ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਵਿਕਾਸ ਲਈ ਸੰਪੂਰਨਤਾ ਦੀ ਕੁਸ਼ਲਤਾ ਨਾਲ ਕੰਮ ਕਰਦਾ ਹੈ ਸਕੂਲ ਦੇ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਤੋਂ ਇਲਾਵਾ ਸਕੂਲ ਦੀਆਂ ਹੋਰ ਗਤੀਵਿਧੀਆਂ ਵਿੱਚ ਵੀ  ਵਧੀਆ ਕਾਰਗੁਜ਼ਾਰੀ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੀ ਕਾਮਯਾਬੀ ਲਈ ਜਰੂਰੀ ਹੈ ਮਿਹਨਤ ਲਗਨ ਅਤੇ ਦ੍ਰਿੜ ਇਰਾਦਾ, ਉਹਨਾਂ ਸਾਰੇ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਦਿਲੋਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਕਾਮਯਾਬੀ ਸਿਰਫ ਨੰਬਰਾਂ ਦੀ ਨਹੀਂ ਕਿ ਮਿਹਨਤ ਸੰਘਰਸ਼ ਅਤੇ ਸਮਰਪਣ ਦੀ ਸੱਚੀ ਮਿਸਾਲ ਹੈ।ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਇਸ ਮੌਕੇ ਮੈਡਮ ਰਵਿੰਦਰ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਜਸਵਿੰਦਰ ਕੌਰ, ਕੋਮਲ ਅਰੋੜਾ, ਜਸਵੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ।


Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top