ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮਜੀਠਾ ਇਲਾਕੇ ਵਿੱਚ 14 ਨੌਜਵਾਨਾਂ ਨੇ ਤੋੜ੍ਹਿਆ ਦਮ, ਦਰਜ਼ਨ ਤੋਂ ਜ਼ਿਆਦਾ ਮੌਤਾਂ ਹੋਣ ਦਾ ਖ਼ਦਸਾ

Bol Pardesa De
0

 


ਮਜੀਠਾ/ਅੰਮ੍ਰਿਤਸਰ, 13 ਮਈ- ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 15 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਛੇ ਵਿਅਕਤੀ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਗਈ ਹੈ। ਪੁਲੀਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਪੁਲੀਸ ਨੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਅਤੇ ਉਸ ਦੇ ਸਾਥੀ ਕੁਲਬੀਰ ਸਿੰਘ ਉਰਫ ਜੱਗੂ (ਮੁੱਖ ਦੋਸ਼ੀ ਪ੍ਰਭਜੀਤ ਦਾ ਭਰਾ), ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ, ਨਿੰਦਰ ਕੌਰ ਪਤਨੀ ਜੀਤਾ ਵਾਸੀ ਥਰੀਏਵਾਲ ਸਣੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਬੰਧਤ ਪਿੰਡਾਂ ਦਾ ਦੌਰਾ ਕਰ ਸਕਦੇ ਹਨ।

ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਭੰਗਾਲੀ, ਥਰੀਏਵਾਲ, ਮਰੜੀ ਕਲਾਂ, ਤਲਵੰਡੀ ਖੁੰਮਣ, ਪਤਾਲਪੁਰੀ ਆਦਿ ਪਿੰਡਾਂ ਦੇ ਲੋਕਾਂ ਨੇ ਨਜਾਇਜ਼ ਸ਼ਰਾਬ ਵੇਚਣ ਦੇ ਧੰਦੇ ਵਿਚ ਸ਼ਾਮਲ ਕੁਝ ਵਿਅਕਤੀਆਂ ਵਲੋਂ ਸਪਲਾਈ ਕੀਤੀ ਗਈ ਸ਼ਰਾਬ ਪੀਤੀ ਅਤੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਨ੍ਹਾਂ ਵਿਚੋਂ ਕੁਝ ਦੀ ਮਗਰੋਂ ਮੌਤ ਹੋ ਗਈ ਜਦੋਂਕਿ ਬਾਕੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਇਸ ਬਾਰੇ ਜਾਣਕਾਰੀ ਮਿਲੀ ਸੀ ਅਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ’ਚ ਭੇਜਿਆ ਸੀ। ਇਨ੍ਹਾਂ ਟੀਮਾਂ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਤੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੀ ਹਾਲਤ ਬਿਹਤਰ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਹੋਰਨਾਂ ਲੋਕਾਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਇਹ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹ ਆਪਣਾ ਇਲਾਜ ਕਰਵਾਉਣ ਵਾਸਤੇ ਅੱਗੇ ਆਏ।

ਮ੍ਰਿਤਕ ਦੇਹਾਂ ਪੋਸਟਮਾਰਟ ਲਈ ਅੰਮ੍ਰਿਤਸਰ ਭੇਜੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਉਧਰ ਪੁਲੀਸ ਨੇ ਕਾਰਵਾਈ ਕਰਦਿਆਂ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਅਤੇ ਉਸ ਦੇ ਸਾਥੀ ਕੁਲਬੀਰ ਸਿੰਘ ਉਰਫ ਜੱਗੂ (ਮੁੱਖ ਦੋਸ਼ੀ ਪ੍ਰਭਜੀਤ ਦਾ ਭਰਾ), ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ, ਨਿੰਦਰ ਕੌਰ ਪਤਨੀ ਜੀਤਾ ਵਾਸੀ ਥਰੀਏਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲੀਸ ਨੇ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੋਰਖਧੰਦੇ ਵਿਚ ਸ਼ਾਮਲ ਮੁੱਖ ਸਰਗਨੇ ਸਾਹਿਬ ਸਿੰਘ ਨੂੰ ਰਾਜਾਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਰਗਨੇ ਤੋਂ ਸ਼ਰਾਬ ਖਰੀਦਣ ਤੇ ਅੱਗੇ ਪਿੰਡਾਂ ਵਿਚ ਸਪਲਾਈ ਕਰਨ ਵਾਲੇ 4 ਹੋਰ ਮੁਲਜ਼ਮਾਂ ਨੂੰ ਵੀ ਪੁਲੀਸ ਨੇ ਕਾਬੂ ਕੀਤਾ ਹੈ ਪਿਛਲੇ ਸੱਤ ਘੰਟਿਆਂ ਵਿਚ ਕੁੱਲ ਮਿਲਾ ਕੇ 6 ਜਣਿਆਂ ਨੂੰ ਕਾਬੂ ਕੀਤਾ ਹੈ। ਸ਼ਰਾਬ ਸਪਲਾਈ ਕਰਨ ਵਾਲੀਆਂ ਫਰਮਾਂ ਨੂੰ ਫੜਨ ਲਈ ਟੀਮਾਂ ਨੂੰ ਤੁਰੰਤ ਬਾਹਰੀ ਰਾਜ ਵਿੱਚ ਭੇਜਿਆ ਗਿਆ ਹੈ।

ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਸ਼ਨਾਖਤ ਮੇਜਰ ਸਿੰਘ ਉਰਫ ਮੋਦੀ, ਪਰਮਜੀਤ ਸਿੰਘ ਉਰਫ ਪੰਮਾ, ਸਰਬਜੀਤ ਸਿੰਘ ਉਰਫ ਸ਼ੱਬਾ, ਤਸਵੀਰ ਸਿੰਘ ਉਰਫ ਸਿਕੰਦਰ ਸਾਰੇ ਵਾਸੀ ਪਿੰਡ ਮਰੜੀ ਕਲਾਂ, ਜੋਗਿੰਦਰ ਸਿੰਘ ਉਰਫ ਮੰਨਾ, ਕਰਨੈਲ ਸਿੰਘ ਉਰਫ ਮਹੰਤ, ਜੀਤਾ ਉਰਫ ਸੀਤੀ ਵਾਸੀ ਪਿੰਡ ਥਰੀਏਵਾਲ, ਬਲਬੀਰ ਸਿੰਘ, ਰਮਨਦੀਪ ਸਿੰਘ, ਰੋਮਨਜੀਤ ਸਿੰਘ ਉਰਫ ਰੋਮੀ ਸਾਰੇ ਵਾਸੀ ਪਿੰਡ ਭੰਗਾਲੀ ਕਲਾਂ ਸ਼ਾਮਲ ਹਨ।

ਮਜੀਠਾ ਪੁਲੀਸ ਵਲੋਂ ਹੁਣ ਤੱਕ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਪ੍ਰਭਜੀਤ ਸਿੰਘ ਉਰਫ ਬੱਬੂ ਅਤੇ ਕੁਲਬੀਰ ਸਿੰਘ ਉਰਫ ਜੱਗੂ ਭਾਰੀ ਮਾਤਰਾ ਵਿੱਚ ਅਲਕੋਹਲ ਅਤੇ ਨਜਾਇਜ਼ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਅੱਗੇ ਇਹ ਜ਼ਹਿਰੀਲੀ ਸ਼ਰਾਬ ਸਾਹਿਬ ਸਿੰਘ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ ਵਾਸੀ ਪਿੰਡ ਮਰੜੀ ਕਲਾਂ, ਨਿੰਦਰ ਕੌਰ, ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਥਰੀਏਵਾਲ ਅਤੇ ਰਾਜਾ ਵਾਸੀ ਭੰਗਾਲੀ ਕਲਾਂ ਨੂੰ  ਸਪਲਾਈ ਕੀਤੀ ਗਈ ਸੀ। ਇਹ ਸ਼ਰਾਬ ਪੀਣ ਤੋਂ ਬਾਅਦ 14 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਇਸ ਸਬੰਧ ਵਿੱਚ ਥਾਣਾ ਮਜੀਠਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਇਸ ਮਾਮਲੇ ਵਿੱਚ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ ,ਸਾਹਿਬ ਸਿੰਘ ਉਰਫ ਰਾਈ ,ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ ਅਤੇ ਨਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਮੁਕਦਮਾ ਦਰਜ ਕਰਨ ਤੋਂ ਬਾਅਦ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ


Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top