ਬਰਨਾਲਾ, 15 ਮਈ (ਧਰਮਪਾਲ ਸਿੰਘ, ਬਲਜੀਤ ਕੌਰ): ਬਰਨਾਲਾ ਪੁਲਿਸ ਨੇ ਇੱਕ ਟਰਾਲੇ ਵਿੱਚੋਂ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਿਟੀ-2 ਬਰਨਾਲਾ ਐਸ.ਐਚ.ਓ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾ ਲਾਇਆ ਸੀ, ਇਸ ਦੌਰਾਨ ਪੁਲਿਸ ਪਾਰਟੀ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਰਾਜਸਥਾਨ ਤੋਂ ਕੁਝ ਵਿਅਕਤੀ ਸ਼ੱਕੀ ਹਾਲਤ ਵਿੱਚ ਬਿਜਲੀ ਗਰਿੱਡ ਸਾਹਮਣੇ ਲੁੱਕ ਪਲਾਂਟ ਪਾਸ ਖੜੇ ਨੇ ਉਹਨਾਂ ਕੋਲ ਇਕ ਟਰਾਲਾ ਹੈ। ਉਨ੍ਹਾਂ ਕੋਲ ਭੁੱਕੀ ਚੂਰਾ ਪੋਸਤ ਹੋ ਸਕਦੀ ਹੈ। ਇਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਦੇ ਸਬ ਇੰਸਪੈਕਟਰ ਜਸਵਿੰਦਰ ਕੁਮਾਰ ਅਤੇ ਸੀਆਈਏ ਸਟਾਫ ਦੇ ਪੁਲਿਸ ਅਧਿਕਾਰੀ ਸੁਖਚੈਨ ਸਿੰਘ ਆਦਿ ਨੇ ਟਰਾਲੇ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਟਰਾਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਭੁੱਕੀ ਚੂਰਾ ਪੋਸਤ ਟਰਾਲੇ ਵਿੱਚ ਮੱਕ ਹੇਠਾਂ ਬੋਰੀ ਲਕੋ ਕੇ ਰੱਖੀ ਹੋਈ ਸੀ। ਮੌਕੇ ਤੇ ਤਿੰਨ ਪੁਲਿਸ ਵੱਲੋਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨਾਂ ਦੀ ਪਹਿਚਾਣ ਰੇਸ਼ਮ ਸਿੰਘ ਪੁੱਤਰ ਸਾਧੂ ਸਿੰਘ, ਜਰਨੈਲ ਸਿੰਘ ਭੋਲਾ ਪੁੱਤਰ ਅਜੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਬਰਨਾਲਾ ਦੇ ਤੌਰ ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਨ ਮਗਰੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨਾਂ ਤੋਂ ਹੋਰ ਤਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸਹਾਇਕ ਥਾਣੇਦਾਰ ਰਜੀਵ ਕੁਮਾਰ, ਸਹਾਇਕ ਥਾਣੇਦਾਰ ਸੇਵਾ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪੁਲਿਸ ਮੁਲਾਜ਼ਮ ਹਾਜ਼ਰ ਸਨ ।