ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

Bol Pardesa De
0

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ। 28 ਅਤੇ 29 ਅਪਰੈਲ ਦੀ ਵਿਚਕਾਰਲੀ ਰਾਤ ਨੂੰ ਜਦੋਂ ਛੋਟੇਪੁਰ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਲਾਸ ਏਂਜਲਸ ਜਾਣ ਲਈ ਦਿੱਲੀ ਪਹੁੰਚੇ ਤਾਂ ਹਵਾਈ ਅੱਡੇ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਛੋਟੇਪੁਰ ਅਨੁਸਾਰ ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਸਿਵਲ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੈ।
ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰਫ਼ ਏਨਾ ਕਿਹਾ ਗਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਦੁਰਵਰਤੋਂ ਕੀਤੀ ਗਈ ਹੈ ਜਦਕਿ ਨਾ ਤਾਂ ਕਦੇ ਉਨ੍ਹਾਂ ਕਿਸੇ ਨੂੰ ਆਪਣਾ ਪਾਸਪੋਰਟ ਦਿੱਤਾ ਅਤੇ ਨਾ ਹੀ ਇਸ ਦੀ ਚੋਰੀ ਹੋਈ। ਉਨ੍ਹਾਂ ਨੂੰ ਕਿਹਾ ਗਿਆ ਕਿ 10-15 ਦਿਨ ਬਾਅਦ ਉਨ੍ਹਾਂ ਦਾ ਪਾਸਪੋਰਟ ਜਲੰਧਰ ਸਥਿਤ ਪਾਸਪੋਰਟ ਦਫਤਰ ਪਹੁੰਚ ਜਾਵੇਗਾ ਅਤੇ ਪੂਰੀ ਗੱਲ ਪਤਾ ਲੱਗ ਜਾਵੇਗੀ। ਗੁਰਦਾਸਪੁਰ ਤੋਂ 15 ਕਿੱਲੋਮੀਟਰ ਦੂਰ ਪਿੰਡ ਛੋਟੇਪੁਰ ਵਾਸੀ ਸੁੱਚਾ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ 2019 ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ (ਆਰਪੀਓ) ਤੋਂ ਪਾਸਪੋਰਟ ਨਵਿਆਇਆ ਸੀ। ਉਹ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕੇ ਹਨ।

Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top