-ਪੁਲਿਸ ਵੱਲੋਂ 6 ਨਾਮਜ਼ਦ ਤੇ 1 ਅਣਪਛਾਤੇ ਖਿਲਾਫ ਕੇਸ ਦਰਜ
ਬਰਨਾਲਾ, 28 ਮਈ (ਧਰਮਪਾਲ ਸਿੰਘ, ਬਲਜੀਤ ਕੌਰ): ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ, ਠੇਕਾ ਸ਼ਰਾਬ ਦੇਸੀ ਅਤੇ ਘਰ ਦੀ ਦਾਰੂ ਕੱਢਣ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਲਾਹਣ, ਭੁੱਕੀ ਡੋਡੇ ਚੂਰਾ ਪੋਸਤ, ਠੇਕਾ ਸ਼ਰਾਬ ਦੇਸ਼ੀ ਅਤੇ ਨਜਾਇਜ਼ ਸ਼ਰਾਬ ਬਰਾਮਦ ਕਰਕੇ 6 ਨਾਮਜ਼ਦ ਅਤੇ 1 ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਤੇ ਪਹਿਲੇ ਮਾਮਲੇ ਵਿੱਚ ਥਾਣਾ ਭਦੌੜ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਭੁੱਕੀ ਚੂਰਾ ਪੋਸਟ ਬਰਾਮਦ ਕਰਕੇ ਇੱਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਸਬ ਇੰਸਪੈਕਟਰ ਮਲਕੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਜਗਜੀਵਨ ਕੁਮਾਰ ਉਰਫ ਜੀਵਨ ਕੁਮਾਰ ਆਪਣੇ ਘਰ ਵਿੱਚ ਭੁੱਕੀ ਚੂਰਾ ਪੋਤ ਰੱਖ ਕੇ ਵੇਚਦਾ ਹੈ, ਜਦ ਉਹਨਾਂ ਦੇ ਘਰ ਰੇਡ ਕੀਤੀ ਤਾਂ ਜਗਜੀਵਨ ਕੁਮਾਰ ਉਰਫ ਜੀਵਨ ਕੁਮਾਰ ਨੂੰ 25 ਕਿਲੋ ਭੁੱਕੀ ਡੋਡੇ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸ ਖਿਲਾਫ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਉਹਨਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਥਾਣਾ ਭਦੌੜ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੂੰ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਜੇਸ਼ ਕੁਮਾਰ ਨੇ ਸੂਚਨਾ ਦਿੱਤੀ ਕਿ ਪਿੰਡ ਨੈਣੇਵਾਲ ਵਿਖੇ ਕਿਸੇ ਬੇਅਬਾਦ ਘਰ ਵਿੱਚ ਕਿਸੇ ਅਣਪਸਾਤੇ ਵਿਅਕਤੀ ਨੇ ਸ਼ਰਾਬ ਕੱਢਣ ਲਈ ਲਾਹਣ ਪਾਇਆ ਹੋਇਆ ਹੈ। ਉਹਨਾਂ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ 60 ਲੀਟਰ ਲਾਹਣ ਬਰਾਮਦ ਕਰਕੇ ਅਣਪਸਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਸ੍ਰੀ ਮੁਹੰਮਦ ਸਰਪਰਾਜ ਆਲਮ ਨੇ ਦੱਸਿਆ ਕਿਸੇ ਤਰ੍ਹਾਂ ਹੀ ਥਾਣਾ ਸਹਿਣਾ ਦੇ ਸਹਾਇਕ ਥਾਣੇਦਾਰ ਬਲੀ ਰਾਮ ਨੇ ਮੁਖਬਰ ਦੀ ਇਤਲਾਹ ਤੇ ਹਰਦੇਵ ਸਿੰਘ ਪੁੱਤਰ ਬੰਤ ਸਿੰਘ ਵਾਸੀ ਸੁਖੀਆ ਨਗਰ ਸਹਿਣਾ ਦੇ ਘਰ ਰੇਡ ਕਰਕੇ 25 ਲੀਟਰ ਲਾਹਣ ਅਤੇ ਇੱਕ ਬੋਤਲ ਨਜਾਇਜ਼ ਸ਼ਰਾਬ ਦੀ ਬਰਾਮਦ ਕਰਕੇ ਉਸ ਖਿਲਾਫ ਥਾਣਾ ਸ਼ਹਿਣਾ ਵਿਖੇ ਕੇਸ ਦਰਜ ਕੀਤਾ ਹੈ | ਉਹਨਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿਚ ਥਾਣਾ ਸਹਿਣਾ ਏਐਸਆਈ ਗੁਰਤੇਜ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਤੇ ਕਾਲਾ ਸਿੰਘ ਉਰਫ ਕਾਲਾ ਪੁੱਤਰ ਸੁਖਦੇਵ ਸਿੰਘ ਬਾਸੀ ਸਹਿਣਾ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ | ਉਹਨਾਂ ਦੱਸਿਆ ਕਿ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਇੱਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿਰਫਤਾਰ ਕੀਤਾ ਹੈ। ਉਨਾਂ ਦੱਸਿਆ ਕਿ ਪੁਲਿਸ ਪਾਰਟੀ ਗਸਤ ਦੌਰਾਨ ਜਦੋਂ ਦਾਣਾ ਮੰਡੀ ਮਹਿਲ ਕਲਾਂ ਪਹੁੰਚੀ ਤਾਂ ਦੋ ਨੌਜਵਾਨ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਦਲਜੀਤ ਸਿੰਘ ਵਾਸੀ ਢੋਲਣ ਜ਼ਿਲ੍ਹਾ ਲੁਧਿਆਣਾ ਅਤੇ ਅੰਮ੍ਰਿਤ ਮਲਹੋਤਰਾ ਵਾਸੀ ਪੁਰਾਣਾ ਬੱਸ ਸਟੈਂਡ ਰਾਏਕੋਟ ਜਗਰਾਉਂ ਮੋਟਰਸਾਈਕਲ ਕੋਲ ਖੜ੍ਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਘਬਰਾ ਗਏ ਜਦ ਪੁਲਿਸ ਨੇ ਕਾਬੂ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ 20 ਗ੍ਰਾਮ ਨਸ਼ੀਲਾ ਚਿੱਟਾ ਪਾਊਡਰ ਬਰਾਮਦ ਹੋਇਆ ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਥਾਣਾ ਮਹਿਲ ਕਲਾਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਹੰਡਿਆਇਆ ਪੁਲਿਸ ਨੇ ਇੱਕ ਵਿਅਕਤੀ ਨੂੰ ਠੇਕਾ ਸ਼ਰਾਬ ਦੇਸੀ ਸਮੇਤ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਏਐਸਆਈ ਗੁਰਮੇਲ ਸਿੰਘ ਨੇ ਮੁਖਬਰ ਦੀ ਇਤਲਾਹ ਤੇ ਹਰਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਪਾਲ ਸਿੰਘ ਵਾਸੀ ਕਿਲਾ ਪੱਤੀ ਹੰਡਾਇਆ ਨੂੰ ਦਾਣਾ ਮੰਡੀ ਹੰਡਿਆਇਆ ਨੇੜਿਓਂ ਕਾਬੂ ਕਰਕੇ ਉਹਦੇ ਕਬਜ਼ੇ ਵਿੱਚੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕਰਕੇ ਉਸ ਖਿਲਾਫ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਹੈ।
ਧਰਮਪਾਲ ਸਿੰਘ
ਬਿਊਰੋ ਚੀਫ ਬੋਲ ਪ੍ਰਦੇਸਾਂ ਦੇ
ਜ਼ਿਲ੍ਹਾ ਬਰਨਾਲਾ