ਕੈਬਨਿਟ ਮੰਤਰੀਆਂ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

Bol Pardesa De
0

 


ਕੈਬਨਿਟ ਮੰਤਰੀਆਂ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕੀਤੀ ਤੇ ਸਿਵਲ ਹਸਪਤਾਲ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਸੂਬਾ ਸਰਕਾਰ ਵੱਲੋਂ ਭਾਰਤੀ ਸੈਨਾਵਾਂ ਨੂੰ ਵੀ ਹਰ ਤਰ੍ਹਾਂ ਦੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ ।

ਦੋਵਾਂ ਮੰਤਰੀਆਂ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ ਬੈਡ ਅਤੇ ਦਵਾਈਆਂ ਲੋੜ ਅਨੁਸਾਰ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਸਾਰਾ ਸਿਵਲ, ਪੁਲੀਸ ਅਤੇ ਸਿਹਤ ਵਿਭਾਗ ਦਾ ਅਮਲਾ 24 ਘੰਟੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੇ ਡਰ ਜਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਵੱਲੋਂ ਬਲੱਡ ਬੈਂਕ, ਸਿਵਲ ਸੇਵਾਵਾਂ ਅਤੇ ਸਿਹਤ ਸਹੂਲਤਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ ਮਨਦੀਪ ਕੌਰ, ਏਡੀਸੀ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਕੰਵਰਜੀਤ ਸਿੰਘ ਮਾਨ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।


Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top