ਹੰਡਿਆਇਆ, 29 ਮਈ (ਧਰਮਪਾਲ ਸਿੰਘ, ਬਲਜੀਤ ਕੌਰ): ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ, ਐਸ.ਪੀ (ਡੀ) ਅਸ਼ੋਕ ਸ਼ਰਮਾ, ਡੀ.ਐਸ.ਪੀ ਸਤਬੀਰ ਸਿੰਘ ਬੈਂਸ, ਡੀ.ਐਸ.ਪੀ ਪਰਮਜੀਤ ਸਿੰਘ ਅਤੇ ਡੀ.ਐਸ.ਪੀ ਰਜਿੰਦਰ ਪਾਲ ਸਿੰਘ ਸਿੰਘ ਦੀ ਅਗਵਾਈ ਹੇਠ ਹੰਡਿਆਇਆ ਪੁਲਿਸ ਚੌਂਕੀ ਦੇ ਇੰਚਾਰਜ ਤਰਸੇਮ ਸਿੰਘ ਵੱਲੋਂ ਪੁਲਿਸ ਪਾਰਟੀ ਨਾਲ ਹੰਡਿਆਇਆ ਦੀ ਸੈਂਸੀ ਬਸਤੀ ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਉਨਾਂ ਨੇ ਕਈ ਨਸ਼ਾ ਤਸਕਰਾਂ ਦੇ ਘਰਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਨੂੰ ਪੰਜਾਬ ਪੱਧਰ ਤੇ ਬਹੁਤ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਈ ਨਸ਼ਾ ਤਸਕਰਾਂ ਦੀਆਂ ਪ੍ਰੋਪਰਟੀ ਨੂੰ ਵੀ ਅਟੈਚ ਕੀਤਾ ਤੇ ਕਈ ਨਸ਼ਾ ਤਸਕਰਾਂ ਦੇ ਘਰਾਂ ਦੇ ਨਜਾਇਜ਼ ਢਾਂਚੇ ਨੂੰ ਵੀ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।ਇਸ ਸਰਚ ਅਭਿਆਨ ਮੌਕੇ ਉਪਰੋਕਤ ਅਧਿਕਾਰੀਆਂ ਤੋਂ ਇਲਾਵਾ ਥਾਣਾ ਸਦਰ ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ, ਥਾਣਾ ਸਿਟੀ-1 ਦੇ ਐਸ.ਐਚ.ਓ ਇੰਸਪੈਕਟਰ ਲਖਵਿੰਦਰ ਸਿੰਘ, ਥਾਣਾ ਸਿਟੀ-2 ਦੇ ਐਸ.ਐਚ.ਓ ਚਰਨਜੀਤ ਸਿੰਘ, ਥਾਣਾ ਟੱਲੇਵਾਲ ਦੇ ਐਸ.ਐਚ.ਓ ਇੰਸਪੈਕਟਰ ਜਗਜੀਤ ਸਿੰਘ, ਸੀ.ਆਈ.ਏ ਸਟਾਫ ਦੇ ਸਬ ਇੰਸਪੈਕਟਰ ਟੇਕ ਚੰਦ, ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ, ਸਹਾਇਕ ਥਾਣੇਦਾਰ ਅਤਿੰਦਰਜੀਤ ਸਿੰਘ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।