ਬਰਨਾਲਾ 'ਚ ਪੁਲਿਸ ਤੇ ਨਾਮੀ ਗੈਂਗਸਟਰ ਲਵਪ੍ਰੀਤ ਜੈਂਡੋ ਵਿਚਾਲੇ ਫਾਇਰਿੰਗ, ਜਖਮੀ ਹੋਇਆ ਜੈਂਡੋ

Bol Pardesa De
0

 


-ਗੈਂਗਸਟਰ ਕੋਲੋਂ ਇੱਕ ਪਿਸਟਲ ਤੇ ਜਿੰਦਾ ਕਾਰਤੂਸ ਬਰਾਮਦ, ਪੁਲਿਸ ਨੂੰ ਕਈ ਮਾਮਲਿਆਂ ਵਿੱਚ ਸੀ ਲੋੜੀਦਾ

ਬਰਨਾਲਾ, 13 ਮਈ (ਧਰਮਪਾਲ ਸਿੰਘ, ਬਲਜੀਤ ਕੌਰ): ਬਰਨਾਲਾ-ਮੋਗਾ ਕੌਮੀ ਮਾਰਗ ਤੇ ਪਿੰਡ ਵਿਧਾਤਾ ਲਿੰਕ ਸੜਕ ਤੇ ਸਵੇਰੇ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਣ ਕਾਰਨ ਇੱਕ ਨਾਮੀ  ਗੈਂਗਸਟਰ ਲਵਪ੍ਰੀਤ ਸਿੰਘ ਜੈਂਡੋ  ਗੋਲੀ ਲੱਗਣ ਨਾਲ ਜਖਮੀ ਹੋ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕੁਝ ਵਿਅਕਤੀ ਗਲਤ ਕਾਰਵਾਈਆਂ ਨੂੰ ਅੰਜ਼ਾਮ ਦੇ ਸਕਦੇ ਹਨ, ਇਸ ਕਾਰਨ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਜਾਂਚ ਆਰੰਭ ਦਿੱਤੀ ਸੀ | ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ 'ਚ ਸੀ.ਆਈ.ਏ ਸਟਾਫ ਬਰਨਾਲਾ ਦੀ ਟੀਮ ਅਤੇ ਥਾਣਾ ਟੱਲੇਵਾਲ ਦੇ ਐਸ.ਐਚ.ਓ ਇੰਸਪੈਕਟਰ ਜਗਜੀਤ ਸਿੰਘ ਦੀ ਟੀਮ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਜਿਸ ਦੌਰਾਨ ਇਕ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦ ਪੁਲਿਸ ਵੱਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇੰਨੇ ਵਿੱਚ ਹੀ ਉਸ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿਚ ਪੁਲਿਸ ਮੁਲਾਜ਼ਮਾਂ ਦਾ ਬਚਾਅ ਹੋ ਗਿਆ ਜਦ ਕਿ ਇੱਕ ਫਾਇਰ ਪੁਲਿਸ ਦੀ ਸਰਕਾਰੀ ਗੱਡੀ ਉੱਪਰ ਲੱਗਿਆ | ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ਦੀ ਲੱਤ ਵਿੱਚ ਫਾਇਰ ਲੱਗਿਆ | ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। 


ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੈਂਗਸਟਰ ਲਵਪ੍ਰੀਤ ਸਿੰਘ ਜੈਂਡੋ ਨਿਵਾਸੀ ਮਹਿਲ ਖ਼ੁਰਦ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਉਸ ਅਨੁਸਾਰ ਸੁੱਖਾ ਇਕ ਨਾਮੀ ਗੈਂਗਸਟਰ ਹੈ ਜਿਹੜਾ ਕਈ ਮਾਮਲੇ ਪੁਲਿਸ ਨੂੰ ਲੋੜੀਂਦਾ ਹੈ। ਗੈਂਗਸਟਰ ਪਾਸੋਂ ਇਕ 30 ਬੋਰ ਦਾ ਪਿਸਟਲ ਤੇ  ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਐੱਸ.ਐੱਸ.ਪੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਮੁਲਜ਼ਮ ਬਾਰੇ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ  ਨੇ ਦੱਸਿਆ ਕਿ ਗੈਂਗਸਟਰ ਲਵਪ੍ਰੀਤ ਸਿੰਘ ਜੈਂਡੋ  ਸੁੱਖਾ ਦੁੱਲੇਕੇ ਗੈਂਗ ਦਾ ਸਰਗਰਮ ਮੈਂਬਰ ਹੈ ਜਿਸਦੇ ਖਿਲਾਫ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਹਨ। ਕਥਿਤ ਮੁਲਜ਼ਮ 2023 ਵਿੱਚ ਅਰਮੇਨੀਆ ਚੱਲਿਆ ਗਿਆ ਸੀ। ਉੱਥੋ ਫਿਰ ਦੁੱਬਈ ਚਲਾ ਗਿਆ। ਫਿਰ ਸਾਲ 2024 ਵਿੱਚ ਵਾਪਸ ਭਾਰਤ ਆ ਗਿਆ ਸੀ ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਸੀ। ਇਸ ਮੌਕੇ ਐਸ.ਪੀ. (ਡੀ) ਸ੍ਰੀ ਅਸ਼ੋਕ ਕੁਮਾਰ, ਡੀ.ਐਸ.ਪੀ ਮਹਿਲ ਕਲਾਂ  ਸੁਬੇਗ ਸਿੰਘ, ਸਹਾਇਕ ਥਾਣੇਦਾਰ ਨਾਇਬ ਸਿੰਘ, ਹੌਲਦਾਰ ਦਲਜੀਤ ਸਿੰਘ, ਹੌਲਦਾਰ ਗੁਰਜੀਤ ਸਿੰਘ,  ਹੌਲਦਾਰ ਬਲਦੇਵ ਸਿੰਘ, ਥਾਣਾ ਟੱਲੇਵਾਲ ਦੇ ਹੌਲਦਾਰ ਜਸਵਿੰਦਰ ਸਿੰਘ ਰਾਜੀਆ ਸਿਪਾਹੀ ਪ੍ਰਭਜੋਤ ਸਿੰਘ ਤੋਂ ਇਲਾਵਾ ਵੱਡੀ ਗਿੱਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ |



Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top