ਬਰਨਾਲਾ, 26 ਜੂਨ (ਧਰਮਪਾਲ ਸਿੰਘ, ਬਲਜੀਤ ਕੌਰ): ਸਟੇਟ ਬੈਂਕ ਆਫ਼ ਇੰਡੀਆ ਦੇ 70ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਸਿਵਲ ਹਸਪਤਾਲ ਬਰਨਾਲਾ ਅਤੇ ਰੈੱਡ ਕਰਾਸ ਸੋਸਾਇਟੀ ਬਰਨਾਲਾ ਦੇ ਸਹਿਯੋਗ ਨਾਲ ਸ਼ਾਂਤੀ ਹਾਲ ਬਰਨਾਲਾ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ।ਇਸ ਪਹਿਲਕਦਮੀ ਦੀ ਅਗਵਾਈ ਖੇਤਰੀ ਵਪਾਰ ਦਫ਼ਤਰ (ਆਰ ਬੀ ਓ) 4, ਬਰਨਾਲਾ ਨੇ ਕੀਤੀ ਅਤੇ ਇਸ ਵਿੱਚ ਵੱਖ-ਵੱਖ ਸ਼ਾਖਾਵਾਂ ਦੇ ਸਟਾਫ਼ ਮੈਂਬਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਭਾਗ ਲਿਆ। ਕੈਂਪ ਦੌਰਾਨ ਕੁੱਲ 31 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਕੈਂਪ ਦਾ ਰਸਮੀ ਉਦਘਾਟਨ ਸ਼੍ਰੀ ਮਨੋਜ ਕੁਮਾਰ ਸਿੰਘ, ਖੇਤਰੀ ਪ੍ਰਬੰਧਕ ਬਰਨਾਲਾ ਅਤੇ ਮੈਡਮ ਤੇਆਵਾਸਪ੍ਰੀਤ ਕੌਰ ਸਕੱਤਰ, ਰੈੱਡ ਕਰਾਸ ਸੋਸਾਇਟੀ, ਸ੍ਰੀ ਵਿਪਿਨ ਖੁੱਲਰ ਮੈਨੇਜਰ ਐਚ ਆਰ ਅਤੇ ਸ਼੍ਰੀ ਆਯੂਸ਼ ਬਲੱਡ ਟ੍ਰਾਂਸਫਿਊਜ਼ਨ ਅਫ਼ਸਰ, ਸਿਵਲ ਹਸਪਤਾਲ ਬਰਨਾਲਾ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਇਸ ਮੌਕੇ ਭਾਰਤੀ ਸਟੇਟ ਬੈਂਕ ਵਲੋਂ ਇਸ ਕਾਰਜ ਵਿੱਚ ਯੋਗਦਾਨ ਪਾਉਣ ਲਈ ਸਭ ਦਾ ਧੰਨਵਾਦ ਕੀਤਾ ਗਿਆ।