ਬਰਨਾਲਾ, 3 ਜੂਨ (ਧਰਮਪਾਲ ਸਿੰਘ): ਕੰਟਰੋਲ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਰਜਿ: ਵੱਲੋਂ ਰੈਗੂਲਰ ਅਤੇ 20 ਫੀਸਦੀ ਤਨਖਾਹ ਵਿੱਚ ਵਾਧਾ ਨਾ ਕਰਨ ਦੇ ਰੋਸ ਵਜੋਂ ਲੁਧਿਆਣਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿੱਚ 8 ਜੂਨ ਨੂੰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ l ਜਿਕਰਯੋਗ ਹੈ ਕਿ ਜਥੇਬੰਦੀ ਵਲੋਂ ਮਈ ਮਹੀਨੇ ਵਿੱਚ ਵੀ ਸਾਂਤਮਈ ਰੋਸ ਮਾਰਚ ਆਪ ਦੇ ਸੰਸਦ ਮੈਂਬਰ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਮੁੱਖ ਦਫਤਰ ਤੱਕ ਕੀਤਾ ਗਿਆ ਸੀ, ਜਿਸ ਉਪਰੰਤ ਸ਼੍ਰੀ ਸੰਜੀਵ ਅਰੋੜਾ ਨੇ ਮੰਗ ਪੱਤਰ ਸੰਬੰਧਿਤ ਅਧਿਕਾਰੀਆਂ ਨੂੰ ਭੇਜਣ ਉਪਰੰਤ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨਹੀਂ ਲਾਗੂ ਨਹੀਂ ਕੀਤੀਆ ਗਈਆ ਜਿਸ ਕਾਰਨ ਸਮੂਹ ਕਰਮਚਾਰੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ l ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਸਰਕਾਰ ਦੀ ਵਾਅਦਾ ਖਿਲਾਫੀ ਖਿਲਾਫ ਲੁਧਿਆਣਾ ਜਿਮਨੀ ਚੋਣ ਵਿਚ ਘਰ ਘਰ ਜਾ ਕੇ ਸਰਕਾਰ ਦੇ ਝੂਠੇ ਵਾਅਦਿਆਂ ਦਾ ਪਰਦਾ ਫਾਸ਼ ਕੀਤਾ ਜਾਵੇਗਾ ਅਤੇ ਰੋਸ਼ ਰੈਲੀ ਕੱਢ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ | ਉਹਨਾਂ ਅੱਗੇ ਦੱਸਿਆ ਕਿ ਲੁਧਿਆਨਾ ਵਿਖੇ ਆਉਣ ਵਾਲੇ ਮੁੱਖ ਮੰਤਰੀ ਅਤੇ ਕੇਜਰੀਵਾਲ ਦਾ ਵੀ ਘੇਰਾਓ ਕਰਕੇ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।