ਲੁਧਿਆਣਾ ਪੱਛਮੀ ਵਿਧਾਨਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਲਈ 19 ਜੂਨ ਨੂੰ ਵੋਟਿੰਗ ਹੋਈ ਸੀ। ਇਸ ਦੇ ਅੱਜ ਸੋਮਵਾਰ ਨੂੰ ਚੋਣ ਨਤੀਜੇ ਐਲਾਨੇ ਜਾ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੀ ਲੀਡ ਨਾਲ ਵਿਰੋਧੀਆਂ ਨੂੰ ਮਾਤ ਦਿੰਦੇ ਹੋਏ ਲੁਧਿਆਣਾ ਪੱਛਮੀ ਸੀਟ ਹਾਸਿਲ ਕਰ ਲਈ ਹੈ। ਇਸ ਸੀਟ ਤੋਂ ਆਪ ਦੇ ਸੰਜੀਵ ਅਰੋੜਾ ਜਿੱਤੇ ਹਨ। 14 ਰਾਊਂਡਾਂ ਤੋਂ ਬਾਅਦ ਆਪ ਦੇ ਸੰਜੀਵ ਅਰੋੜਾ ਨੇ 10,637 ਦੇ ਫ਼ਰਕ ਨਾਲ ਜ਼ਿਮਨੀ ਚੋਣ ਜਿੱਤੀ ਹੈ। ਉਨ੍ਹਾਂ ਦੇ ਵਿਰੁੱਧ ਚੋਣ ਮੈਦਾਨ ਵਿੱਚ ਉਤਰੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਭਾਜਪਾ ਉਮੀਦਵਾਰ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਚੋਂ ਹਾਰ ਮਿਲੀ ਹੈ।