-15 ਜੂਨ ਨੂੰ ਆਪ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਲੁਧਿਆਣਾ ਦੇ ਬਜਾਰਾਂ ਵਿੱਚ ਕਰਾਂਗੇ ਪੋਲ-ਖੋਲ ਪ੍ਚਾਰ
ਬਰਨਾਲਾ, 7 ਜੂਨ (ਧਰਮਪਾਲ ਸਿੰਘ): ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ ਪ੍ਰੰਤੂ ਪਿਛਲੇ ਢਾਈ ਤਿੰਨ ਸਾਲਾਂ ਤੋਂ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਲਾ ਰਿਹਾ ਤੋ ਸਿਵਾਏ ਕੁਝ ਨਹੀਂ ਮਿਲਿਆ । ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਦੀ 5 ਜੂਨ ਨੂੰ ਕੀਤੀ ਆਨਲਾਈਨ ਮੀਟਿੰਗ ਤੋਂ ਬਾਅਦ ਪੰਜਾਬ ਦੇ ਸਮੂਹ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ 15 ਜੂਨ ਨੂੰ ਲੁਧਿਆਣਾ ਵੈਸਟ ਵਿਧਾਨ ਸਭਾ ਜਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀ ਕਰਕੇ ਪਰਚੇ ਵੰਡੇ ਜਾਣਗੇ।ਰੋਸ਼ ਮਾਰਚ ਕਰਦੇ ਹੋਏ ਲੁਧਿਆਣਾ ਵੈਸਟ ਦੇ ਮੁਹੱਲਿਆਂ ਅਤੇ ਬਜਾਰਾਂ ਵਿੱਚ ਪਰਚੇ ਵੰਡ ਕੇ ਪੰਜਾਬ ਸਰਕਾਰ ਦੇ ਝੂਠ ਦੀ ਪੋਲ ਖੋਲ੍ਹੀ ਜਾਵੇਗੀ ।
ਇਹ ਜਾਣਕਾਰੀ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਵਾਹਿਦ ਮਾਲੇਰਕੋਟਲਾ ਅਤੇ ਸੂਬਾ ਜਨਰਲ ਸਕੱਤਰ ਗੁਲਸ਼ਨ ਸ਼ਰਮਾ ਫਰੀਦਕੋਟ ਨੇ ਦਿੱਤੀ। ਇਸ ਮੌਕੇ ਸੂਬਾ ਸਕੱਤਰ ਗੁਲਸ਼ਨ ਸ਼ਰਮਾ ਫਰੀਦਕੋਟ, ਕਿਰਨਜੀਤ ਕੌਰ ਮੁਹਾਲੀ, ਸੰਦੀਪ ਕੌਰ ਬਰਨਾਲਾ ਅਤੇ ਅਮਰਜੀਤ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ,ਡੀ.ਏ ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਐਨ.ਐਚ.ਐਮ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਮੌਜੂਦਾ ਤਨਖਾਹਾਂ ਵਿੱਚ ਵਾਧਾ ਕਰਨਾ, ਲਾਇਲਟੀ ਬੋਨਸ, ਲੀਵ ਪਾਲਿਸੀ ਤਹਿਤ ਕਮਾਊਂ ਛੁੱਟੀ, ਗ੍ਰੈਚਇਟੀ ਆਦਿ ਹਨ, ਇਸ ਮੌਕੇ ਤੇ ਰਣਜੀਤ ਕੌਰ ਬਠਿੰਡਾ, ਦਿਨੇਸ਼ ਗਰਗ ਪਟਿਆਲਾ , ਜਸਬੀਰ ਸਿੰਘ ਤਰਨਤਾਰਨ, ਦੀਪਿਕਾ ਸ਼ਰਮਾ ਪਠਾਨਕੋਟ, ਡਾਕਟਰ ਪ੍ਰਭਜੋਤ ਕਪੂਰਥਲਾ , ਅਮਨਦੀਪ ਸਿੰਘ ਨਾਭਾ, ਅਨਿਤਾ ਹੁਸ਼ਿਆਰਪੁਰ ਅਤੇ ਡਾਕਟਰ ਸੁਮਿਤ ਕਪਾਹੀ ਜਲੰਧਰ ਆਦਿ ਸੂਬਾ ਆਗੂਆਂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ । ਆਗੂਆ ਨੇ ਰੋਸ਼ ਜਾਹਰ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਤੋਂ ਭੱਜ ਰਹੀ ਹੈ ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਡਾਕਟਰ ਰਾਜ ਨਵਾਂਸ਼ਹਿਰ, ਜਸ਼ਨ ਫ਼ਤਹਿਗੜ੍ਹ ਸਾਹਿਬ, ਹਰਜਿੰਦਰ ਸਿੰਘ ਸੰਗਰੂਰ, ਡਾਕ੍ਟਰ ਕੁਲਵਿੰਦਰ ਸਿੰਘ, ਡਾਕਟਰ ਜਤਿੰਦਰ ਸਿੰਘ, ਡਾਕ੍ਟਰ ਸ਼ਿਵਰਾਜ ਅਤੇ ਜਿਲ੍ਹਿਆਂ ਦੇ ਆਗੂ ਵੀ ਹਾਜ਼ਰ ਸਨ।