ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।
ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।’