-ਜ਼ਮੀਨ ਐਕਵਾਇਰ ਹੋਣ ਤੋਂ ਰੋਕਣ ਲਈ ਡੀਸੀ ਨੂੰ ਸੌਂਪਿਆ ਮੰਗ ਪੱਤਰ
ਬਰਨਾਲਾ- 9 ਜੂਨ (ਧਰਮਪਾਲ ਸਿੰਘ): ਪੁੱਡਾ ਵੱਲੋਂ ਗਰਚਾ ਰੋਡ ਅਤੇ ਬਠਿੰਡਾ ਬਾਈਪਾਸ ਰੋਡ ਵਿਚਕਾਰ ਪੈਂਦੀ 317 ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ ਪਰ ਇਸ ਤੋਂ ਪਹਿਲਾ ਹੀ ਕਿਸਾਨਾਂ ਵੱਲੋਂ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਵਿਰੋਧ ਜਤਾਇਆ ਜਾ ਰਿਹਾ ਹੈ, ਜਿਸ ਸਬੰਧੀ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਜ਼ਮੀਨ ਐਕਵਾਇਰ ਨਾ ਕਰਨ ਲਈ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਕਿਸਾਨ ਗੁਰਚਰਨ ਸਿੰਘ, ਹਰਪਾਲ ਸਿੰਘ, ਧੰਨਾ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ ਆਦਿ ਨੇ ਦੱਸਿਆ ਕਿ ਗਰਚਾ ਰੋਡ ਉਪਰ ਉਨ੍ਹਾਂ ਦੀ ਕਈ ਏਕੜ ਵਾਹੀਯੋਗ ਜ਼ਮੀਨ ਹੈ ਜਿਸ ਉਪਰ ਉਪਰ ਪਿਛਲੇ ਕਈ ਦਹਾਕਿਆ ਤੋਂ ਖੇਤੀਬਾੜੀ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਮੁੱਖ ਕਿੱਤਾ ਹੀ ਖੇਤੀਬਾੜੀ ਹੈ ਜਿਸ ਨੂੰ ਕਰਕੇ ਉਪਰ ਆਪਣਾ ਗੁਜਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੋਂ ਬਿਨ੍ਹਾਂ ਉਨ੍ਹਾਂ ਕੋਲ ਹੋਰ ਕੋਈ ਆਮਦਨ ਦਾ ਸਾਧਨ ਵੀ ਨਹੀਂ ਹੈ ਪਰ ਜੇਕਰ ਪੁੱਡਾ ਵੱਲੋਂ ਜਾਂ ਲੈਡ ਪੁਲੰਿਗ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ ਤਾਂ ਬਹੁਤ ਸਾਰੇ ਕਿਸਾਨ ਬੇਰੁਜ਼ਗਾਰ ਹੋ ਜਾਣਗੇ ਜਿਸ ਲਈ ਉਹ ਇਸ ਐਕਵਾਇਰ ਹੋਣ ਵਾਲੀ ਜ਼ਮੀਨ ਦਾ ਵਿਰੋਧ ਕਰਦੇ ਹਨ ਅਤੇ ਕਿਸੇ ਵੀ ਹਾਲਤ ਵਿੱਚ ਉਹ ਜ਼ਮੀਨ ਐਕਵਾਇਰ ਨਹੀਂ ਹੋਣ ਦੇਵਗੇ। ਉਨ੍ਹਾਂ ਡਿਪਟੀ ਕਮਿਸ਼ਨਰ ਜ਼ਰੀਏ ਦਿੱਤੇ ਮੰਗ ਪੱਤਰ ਰਾਹੀ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨ ਐਕਵਾਇਰ ਕਰਨ ਸਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਹ ਵੀ ਰੱਦ ਕੀਤਾ ਜਾਵੇ ਅਤੇ ਜ਼ਮੀਨ ਐਕਰਵਾਇਰ ਕਰਨ ਉਪਰ ਰੋਕ ਲਗਾਈ ਜਾਵੇ। ਇਸ ਮੌਕੇ ਅਜੀਤ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ ਗਰੇਵਾਲ, ਰਪਿੰਦਰਪ੍ਰੀਤ ਸਿੰਘ, ਸੁਰਿੰਦਰ ਸਿੰਘ ਭੁੱਲਰ, ਅਵਤਾਰ ਸਿੰਘ, ਗਿਆਨ ਦਾਸ, ਤੇਗਪਾਲ ਸਿੰਘ, ਬਲਵਿੰਦਰ ਸਿੰਘ, ਹਾਕਮ ਸਿੰਘ, ਗੁਰਜੰਟ ਸਿੰਘ, ਕੇਵਲ ਸਿੰਘ, ਗੁਰਮੇਲ ਸਿੰਘ, ਅਰਸ਼ਦੀਪ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਰਮਨਦੀਪ ਸਿੰਘ ਸੁਖਵਿੰਦਰ ਸਿੰਘ, ਹਰਮੇਲ ਸਿੰਘ, ਜਸਗੀਰ ਸਿੰਘ, ਮੇਜਰ ਸਿੰਘ, ਚਮਕੌਰ ਸਿੰਘ, ਹਾਕਮ ਸਿੰਘ, ਜਗਤਾਰ ਸਿੰਘ, ਸੁਖਦੀਪ ਸਿੰਘ ਆਦਿ ਹਾਜ਼ਰ ਸਨ।