ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਸੁਣਵਾਈ ਤੋਂ ਬਾਅਦ, ਮੁਹਾਲੀ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਉਨ੍ਹਾਂ ਨੂੰ ਅੱਜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੀ ਦਲੀਲ ਹੈ ਕਿ ਉਹ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ। ਉਨ੍ਹਾਂ ਨੂੰ ਹੋਰ ਸੂਬਿਆਂ ‘ਚ ਵੀ ਲੈ ਕੇ ਜਾਣਾ ਪਵੇਗਾ, ਇਸ ਲਈ ਉਨ੍ਹਾਂ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ।
ਸਰਕਾਰੀ ਵਕੀਲ ਨੇ ਦੱਸਿਆ ਕਿ 7 ਦਿਨਾਂ ਦੇ ਰਿਮਾਂਡ ‘ਤੇ ਅਜਿਹੇ ਤੱਥ ਨਿਕਲ ਕੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਕੋਰਟ ਅੱਗੇ ਪੇਸ਼ ਕੀਤਾ ਗਿਆ। ਇਸ ‘ਚ ਸ਼ਿਮਲਾ ‘ਚ ਬੇਨਾਮੀ ਪ੍ਰਾਪਰਟੀ, ਜਿਸਦੀ ਜਾਂਚ ਲਈ ਮਜਿਠਿਆ ਨੂੰ ਉੱਥੇ ਲਿਜਾਇਆ ਵੀ ਗਿਆ ਸੀ। ਇਸ ਦੌਰਾਨ ਮਜੀਠਿਆ ਨੇ ਜਾਂਚ ‘ਚ ਸਹਿਯੋਗ ਨਹੀਂ ਕੀਤਾ। ਸ਼ਿਮਲਾ ‘ਚ ਕਰੀਬ 400 ਹੈਕਟੇਅਰ ਦੀ ਪ੍ਰਾਪਰਟੀ ਦੇ ਦਸਤਾਵੇਜ਼ ਕੋਰਟ ਪੇਸ਼ ਕੀਤੇ ਗਏ।
ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਸੂਬੇ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕੀਤੇ। ਇਸ ਦੌਰਾਨ ਬਿਕਰਮ ਮਜੀਠਿਆ ਆਪਣੀ ਅੰਮ੍ਰਿਤਸਰ ਰਿਹਾਇਸ਼ ‘ਚ ਮੌਜੂਦ ਸਨ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲੱਗਿਆ। ਇਹ ਗੈਰ-ਕਾਨੂੰਨੀ ਜਾਇਦਾਦ ਕਰੀਬ 540 ਕਰੋੜ ਦੇ ਨੇੜੇ ਦੱਸੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਮਜੀਠਿਆ ਨੂੰ 26 ਜੂਨ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅੱਜ ਯਾਨੀ 2 ਜੂਨ ਨੂੰ ਉਨ੍ਹਾਂ ਦਾ ਰਿਮਾਂਡ ਖ਼ਤਮ ਹੋ ਗਿਆ ਸੀ।
ਉੱਥੇ ਹੀ ਅੱਜ ਪੇਸ਼ੀ ਤੋਂ ਪਹਿਲਾਂ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਸੀ। ਬਿਕਰਮ ਮਜੀਠਿਆ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਪਾਰਟੀ ਸਮਰਥਕਾਂ ਨਾਲ ਮੁਹਾਲੀ ਪਹੁੰਚੇ ਸਨ। ਇਸ ਦੌਰਾਨ ਤਣਾਅਪੂਰਨ ਮਾਹੌਲ ਦੇਖਦੇ ਹੋਏ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਤੋਂ ਬਾਅਦ ਸੁਖਬੀਰ ਬਾਦਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗਰਮਾ-ਗਰਮ ਬਹਿਸ ਕਰਦੇ ਹੋਏ ਨਜ਼ਰ ਆਏ।
ਵਿਜੀਲੈਂਸ ਬਿਊਰੋ ਨੇ 540 ਕਰੋੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ 26 ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਸਨ।