ਬਰਨਾਲਾ, 3 ਜੁਲਾਈ (ਧਰਮਪਾਲ ਸਿੰਘ): ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਦੀ ਕੁੱਟਮਾਰ ਦੇ ਮਾਮਲੇ ’ਚ ਕਾਰਵਾਈ ਦੀ ਮੰਗ ਨੂੰ ਲੈ ਕੇ ਆਪਣਾ ਕੰਮਕਾਜ ਠੱਪ ਕਰਕੇ ਹੜ੍ਹਤਾਲ ਕਰਕੇ ਰੋਸ ਪ੍ਰਗਟ ਕੀਤਾ ਗਿਆ| ਇਸ ਮੌਕੇ ਪ੍ਰਧਾਨ ਐਡਵੋਕੇਟ ਪੰਕਜ ਬਾਂਸਲ, ਸੈਕਟਰੀ ਐਡਵੋਕੇਟ ਕਰਨਵੀਰ ਸਿੰਘ ਮਾਨ, ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ, ਐਡਵੋਕੇਟ ਸਤਨਾਮ ਸਿੰਘ ਰਾਹੀ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਜੁਆਇੰਟ ਸੈਕਟਰੀ ਐਡਵੋਕੇਟ ਯਾਦਵ ਸਰਮਾ ਅਤੇ ਐਡਵੋਕੇਟ ਕੁੱਲ ਵਿਜੇ ਸਿੰਘ ਤਪਾ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਆਦਿ ਨੇ ਦੱਸਿਆ ਕਿ ਬਾਰ ਮੈਂਬਰ ਐਡਵੋਕੇਟ ਗੁਰਪ੍ਰੀਤ ਸਿੰਘ ਥਿੰਦ ’ਤੇ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰੀਆਂ ਹਨ । ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ । ਜਿਸ ਦੇ ਰੋਸ ਵਜੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਸਮੂਹ ਵਕੀਲਾਂ ਵਲੋਂ ਹੜ੍ਹਤਾਲ ਕੀਤੀ ਗਈ ਹੈ। ਉਨਾਂ ਕਿਹਾ ਕਿ ਜੇਕਰ ਵਕੀਲ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਸਖਤ ਧਰਾਵਾਂ ਤਹਿਤ ਕੇਸ ਦਰਜ ਨਾਂ ਕੀਤਾ ਤਾਂ ਮਜਬੂਰਨ ਵਕੀਲਾਂ ਵੱਲੋਂ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਰਘਵਿੰਦਰ ਸਿੰਘ ਸਿੱਧੂ, ਪਰਮਜੀਤ ਸਿੰਘ ਮਸੌਣ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਕੀਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾਂ ਵਾਪਰਨ | ਇਸ ਸਮੇਂ ਇਕਬਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਲੀਆ, ਸਰਬਜੀਤ ਸਿੰਘ ਨੰਗਲ, ਜਸਵਿੰਦਰ ਸਿੰਘ ਢੀਂਡਸਾ, ਧੀਰਜ ਕੁਮਾਰ, ਚੰਦਰ ਬਾਂਸਲ, ਅਮਰਇੰਦਰ ਸਿੰਘ ਚੋਪੜਾ, ਕੁਲਵੰਤ ਰਾਏ ਗੋਇਲ, ਪ੍ਰਕਾਸ਼ਦੀਪ ਸਿੰਘ ਔਲਖ, ਜਗਸੀਰ ਸਿੰਘ ਧਾਲੀਵਾਲ, ਚੰਦਰ ਬਾਂਸਲ, ਦਵਿੰਦਰ ਦਵੇਸਰ, ਗੁਰਦਰਸ਼ਨ ਸਿੰਘ, ਗੁਰਤੇਜ ਸਿੰਘ ਮਾਨ, ਹਰਦੇਸ ਰਹਿਲ, ਸਿਮਰਨਜੀਤ ਕੌਰ ਪੁਰਬਾ, ਅਮਨਦੀਪ ਕੌਰ ਖੰਗੂੜਾ, ਸਰਬਜੀਤ ਕੌਰ, ਸੁਖਵਿੰਦਰ ਕੌਰ ਜਲੂਰ (ਸਾਰੇ ਵਕੀਲ) ਆਦਿ ਹਾਜ਼ਰ ਸਨ।