ਪੰਜਾਬ ਮੰਤਰੀ ਮੰਡਲ ਦਾ ਅੱਜ (ਵੀਰਵਾਰ) ਵਿਸਥਾਰ ਹੋਵੇਗਾ। ਰਾਜਪਾਲ ਗੁਲਾਬਚੰਦ ਕਟਾਰੀਆ ਅੱਜ ਦੁਪਹਿਰ 1 ਵਜੇ ਰਾਜ ਭਵਨ ਵਿੱਚ ਸਹੁੰ ਨਵੇਂ ਮੰਤਰੀਆਂ ਨੂੰ ਚੁਕਾਉਣਗੇ। ਮੰਨਿਆ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਭਲਕੇ ਮੰਤਰੀ ਮੰਡਲ ਵਿੱਚ ਪ੍ਰਵੇਸ਼ ਕਰਨਗੇ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਵੀ ਹੋ ਸਕਦਾ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ 26 ਜੂਨ ਨੂੰ ਹੋਈ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸਾਫ ਕਰ ਚੁੱਕੇ ਨੇ ਕਿ ਜਲਦ ਹੀ ਕੈਬਨਿਟ ਵਿੱਚ ਵਿਸਥਾਰ ਹੋਵੇਗਾ।
ਸਹੁੰ ਚੁੱਕ ਸਮਾਗਮ ਸਬੰਧੀ ਰਾਜ ਭਵਨ ਤੋਂ ਇਜਾਜ਼ਤ ਮੰਗੀ ਗਈ ਹੈ। ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ 6ਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਸਰਕਾਰ 16 ਮੈਂਬਰੀ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਨੂੰ ਸ਼ਾਮਲ ਕਰੇਗੀ ਜਾਂ ਨਹੀਂ। ਮੁੱਖ ਮੰਤਰੀ ਸਮੇਤ ਪੰਜਾਬ ਵਿੱਚ ਮੰਤਰੀ ਮੰਡਲ ਵਿੱਚ 18 ਮੰਤਰੀ ਹੋ ਸਕਦੇ ਹਨ। ਐਮਐਲਏ ਚੁਣੇ ਜਾਣ ਤੋਂ ਪਹਿਲਾਂ ਹੀ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਕਿਉਂਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੋੜਾ ਦੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਲੋਕ ਉਨ੍ਹਾਂ ਨੂੰ ਵਿਧਾਇਕ ਬਣਾਉਣ, ਅਸੀਂ ਉਨ੍ਹਾਂ ਨੂੰ ਮੰਤਰੀ ਬਣਾਵਾਂਗੇ। ਇਸ ਤੋਂ ਇਲਾਵਾ ਕਈ ਮੰਤਰੀਆਂ ਦੀ ਮੰਤਰੀ ਮੰਡਲ ਵਿੱਚੋਂ ਛੁੱਟੀ ਵੀ ਹੋ ਸਕਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਾ ਕੇ ਫਿਲਹਾਲ 16 ਮੈਂਬਰ ਪੰਜਾਬ ਦੀ ਕੈਬਿਨਟ ਦੇ ਵਿੱਚ ਸ਼ਾਮਿਲ ਹਨ। ਕੁੱਲ 18 ਮੰਤਰੀ ਪੰਜਾਬ ਕੈਬਿਨਟ 'ਚ ਬਣਾਏ ਜਾ ਸਕਦੇ ਨੇ, ਜਦਕਿ ਹਾਲੇ ਵੀ 2 ਅਹੁਦੇ ਖਾਲੀ ਹਨ।