ਅੰਮ੍ਰਿਤਸਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਕਸਬੇ ਵਿੱਚ ਜੀਟੀ ਰੋਡ ‘ਤੇ ਫਲਾਈਓਵਰ ‘ਤੇ ਇੱਕ ਤੇਲ ਟੈਂਕਰ ਅਤੇ ਇੱਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਾਰ ਵਿੱਚ ਸਵਾਰ ਦੋ ਲੋਕ ਜ਼ਿੰਦਾ ਸੜ ਗਏ ਹਨ। ਤੇਲ ਟੈਂਕਰ ਚਾਲਕ ਸਥਿਤੀ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਜੰਡਿਆਲਾ ਗੁਰੂ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾ ਲਿਆ ਹੈ। ਪਰ ਜਦੋਂ ਤੱਕ ਅੱਗ ਬੁਝਾਈ ਗਈ, ਉਦੋਂ ਤੱਕ ਕਾਰ ਵਿੱਚ ਸਵਾਰ ਦੋਵੇਂ ਲੋਕਾਂ ਦੀ ਮੌਤ ਹੋ ਚੁੱਕੀ ਸੀ।