ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ। ਹਰਮੀਤ ਸੰਧੂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਨੂੰ ਤਰਨਤਾਰਨ ਜ਼ਿਮਨੀ ਚੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ |
ਤਰਨਤਾਰਨ ਵਿਧਾਨ ਸਭਾ ਸੀਟ ਤੋਂ ਲਗਾਤਾਰ ਤਿੰਨ ਵਾਰ (2002, 2007 ਅਤੇ 2012) ਜਿੱਤਣ ਵਾਲੇ ਹਰਮੀਤ ਸੰਧੂ ਹੁਣ ਆਪਣੇ ਰਾਜਨੀਤਿਕ ਸਫ਼ਰ ‘ਚ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਜਾ ਰਹੇ ਹਨ। ਹਾਲ ਹੀ ‘ਚ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ |