ਵਿਸ਼ਵ ਵਪਾਰ ਸਮਝੌਤਾ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਵਾਂਗੇ: ਆਗੂ
ਬਰਨਾਲਾ, 13 ਅਗਸਤ (ਧਰਮਪਾਲ ਸਿੰਘ, ਬਲਜੀਤ ਕੌਰ): ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਭਾਰਤ ਦੇ ਸੱਦੇ ਉੱਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਡੋਨਲਡ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮਰਦ ਔਰਤਾਂ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਡੋਨਲਡ ਟਰੰਪ ਵਪਾਰ ਸਮਝੌਤੇ ਦੀ ਆੜ ਹੇਠ ਪੂਰੇ ਭਾਰਤ ਵਿੱਚ ਖੇਤੀਬਾੜੀ ਦੇ ਨਾਲ ਸਬੰਧਤ ਦਾਲਾਂ ਤੇ ਤੇਲ ਅਤੇ ਸਹਾਇਕ ਧੰਦੇ ਡੇਅਰੀ ਫਾਰਮਿੰਗ, ਪੋਲਟਰੀ ਫਾਰਮਾਂ ਨੂੰ ਖਤਮ ਕਰਨਾ ਚਾਹੁੰਦੇ ਹਨ, ਇਸ ਦੇ ਨਾਲ ਖੇਤੀ ਸੈਕਟਰ ਦੇ ਨਾਲ ਸਬੰਧਤ ਰੁਜ਼ਗਾਰ ਬਿਲਕੁਲ ਖਤਮ ਹੋ ਜਾਵੇਗਾ ਤੇ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗੀ | ਮੋਦੀ ਸਰਕਾਰ ਦੀ ਜੋ ਵਾਰਤਾ ਅਮਰੀਕਾ ਦੇ ਨਾਲ ਚੱਲ ਰਹੀ ਹੈ ਦੇਸ਼ ਦੇ ਲੋਕਾਂ ਨੂੰ ਦਿਸ ਨਹੀਂ ਰਹੀ, 1990 ਦਾ ਵਿਸ਼ਵ ਵਪਾਰ ਸਮਝੌਤੇ ਤੋਂ ਬਾਅਦ ਦੇਸ਼ ਦੀ ਕਿਸਾਨੀ ਅਤੇ ਛੋਟੇ ਵਪਾਰ ਤੇ ਵੱਡੀ ਮਾਰ ਪਈ ਹੈ | ਉਸ ਤੋਂ ਵੀ ਵੱਡੀ ਮਾਰ ਭਾਰਤ ਦੀ ਕਿਸਾਨੀ ਅਤੇ ਅਰਥਚਾਰੇ ਡੋਨਲਡ ਟਰੰਪ ਦੇ ਇਸ ਸਮਝੋਤੇ ਦੇ ਨਾਲ ਪਵੇਗੀ | ਇਸ ਸਮਝੌਤੇ ਦੇ ਵਿਰੋਧ ਵਿੱਚ ਪੂਰੇ ਭਾਰਤ ਵਿੱਚ ਮੋਦੀ ਸਰਕਾਰ ਅਤੇ ਡੋਨਲਡ ਟਰੰਪ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਗਏ ਹਨ| ਇਸ ਮੌਕੇ ਪਵਿੱਤਰ ਸਿੰਘ ਲਾਲੀ, ਚਮਕੌਰ ਸਿੰਘ ਨੈਣੇਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਗੁਰਮੇਲ ਸ਼ਰਮਾ, ਇੰਦਰਪਾਲ ਸਿੰਘ, ਜਗਰਾਜ ਸਿੰਘ ਹਰਦਾਸਪੁਰਾ, ਦਰਸ਼ਨ ਸਿੰਘ ਉੱਗੋਕੇ, ਭੈਣ ਬਿੰਦਰਪਾਲ ਕੌਰ ਭਦੌੜ, ਪਰਵਿੰਦਰ ਸਿੰਘ, ਮਨਜੀਤ ਰਾਜ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਵਪਾਰ ਸਮਝੌਤਾ ਕਿਸੇ ਵੀ ਕੀਮਤ ਉਤੇ ਦੇਸ਼ ਵਿੱਚ ਲਾਗੂ ਨਹੀਂ ਹੋਣ ਦੇਣਗੇ | ਆਗੂਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪਹਿਲਾਂ ਹੀ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਹਨ ਅਤੇ ਨਿੱਤ ਦਿਨ ਨਵੇਂ ਕਾਨੂੰਨ ਲਾਗੂ ਕਰਕੇ ਕਿਸਾਨਾਂ ਉੱਤੇ ਹੋਰ ਬੋਝ ਪਾਇਆ ਜਾ ਰਿਹਾ ਜਿਸ ਕਾਰਨ ਕਿਸਾਨੀ ਧੰਦਾ ਲਾਹੇਵੰਦ ਨਹੀਂ ਰਿਹਾ | ਦਿਨ ਸਟੇਜ ਦੀ ਕਾਰਵਾਈ ਬੁੱਕਣ ਸਿੰਘ ਸੱਦੋਵਾਲ ਨੇ ਨਿਭਾਈ | ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਵੱਲੋਂ ਬਿਜਲੀ ਬੋਰਡ ਦੇ ਮੁਲਾਜ਼ਮਾਂ ਅਤੇ ਸੀਵਰੇਜ ਬੋਰਡ ਦੇ ਆਊਟ ਸੋਰਸਿੰਗ ਕਾਮਿਆਂ ਦੀ ਹੜਤਾਲ ਦੀ ਹਮਾਇਤ ਕਰੇਗਾ |