ਮੋਹਾਲੀ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਏਅਰਪੋਰਟ ਰੋਡ ‘ਤੇ ਟਰੱਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਪੀਆਰ 7 ਰੋਡ ਅਤੇ ਸੈਕਟਰ 66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੌਕ ਤੱਕ ਭਾਰੀ ਵਾਹਨਾਂ ‘ਤੇ ਰੋਕ ਲਗਾਈ ਗਈ ਹੈ। ਸਵੇਰੇ 8 ਵਜੇ ਤੋਂ 11 ਵਜੇ ਅਤੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਭਾਰੀ ਵਾਹਨਾਂ ਦੇ ਪ੍ਰਵੇਸ਼ ਦੀ ਪੂਰੀ ਤਰ੍ਹਾਂ ਦੇ ਨਾਲ ਮਨਾਹੀ ਰਹੇਗੀ। ਦੱਸ ਦਈਏ ਕਿ ਵਾਰ-ਵਾਰ ਸੜਕ ਹਾਦਸਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ਹਿਰੀ ਜਨਤਾ ਦੀ ਸਹੂਲਤ ਅਤੇ ਟਰੈਫਿਕ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਏਅਰਪੋਰਟ ਰੋਡ ‘ਤੇ ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਨਿਯਮਤ ਸਮੇਂ ‘ਚ ਪਾਬੰਦੀ ਲਗਾ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹਰ ਰੋਜ਼ ਸਵੇਰੇ 8 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਭਾਰੀ ਵਾਹਨਾਂ ਨੂੰ ਇਸ ਰੁਟ ਤੇ ਦਾਖ਼ਲ ਹੋਣ ਦੀ ਆਗਿਆ ਨਹੀਂ ਹੋਵੇਗੀ। ਇਹ ਪਾਬੰਦੀ ਇਸ ਲਈ ਲਾਈ ਗਈ ਹੈ ਤਾਂ ਜੋ ਪੀਕ ਆਵਰਜ਼ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਰੁਕਾਵਟ ਨਾ ਆਵੇ।