ਬਰਨਾਲਾ, 16 ਅਗਸਤ (ਧਰਮਪਾਲ ਸਿੰਘ, ਬਲਜੀਤ ਕੌਰ): ਬਾਬਾ ਸ਼ੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਬਰਨਾਲਾ ਵਿਖੇ ਸੁਤੰਤਰਤਾ ਦਿਵਸ, ਜਨਮ ਅਸ਼ਟਮੀ ਤੇ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਦੇਹਿ ਸਿਵਾ ਵਰਿ ਮੋਹਿ ਸ਼ਬਦ ਗਾਇਨ ਰਾਹੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਨਰਸਰੀ ਤੋਂ ਯੂ.ਕੇ.ਜੀ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਐ ਵਤਨ ਗਰੁੱਪ ਡਾਂਸ ਪੇਸ ਕਰਕੇ ਖੂਬ ਰੰਗ ਬੰਨਿਆ, ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਸਬੰਧਿਤ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ ਗਏ। ਜਿਸ ਤੋਂ ਬਾਅਦ ਸੁੰਦਰ ਨਾਚ, ਸੁਰੀਲੇ ਸੰਗੀਤ ਅਤੇ ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਭਾਵਪੂਰਨ ਕਵਿਤਾਵਾਂ ਪੜ੍ਹੀਆਂ ਗਈਆਂ ਅਤੇ ਭਾਸ਼ਣ ਦਿੱਤੇ ਗਏ। ਨੰਨੇ ਮੁੰਨੇ ਬੱਚਿਆਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੀਆਂ ਪੁਸਾਕਾਂ ਪਹਿਨ ਕੇ ਹੋਰ ਵੀ ਮਨਮੋਹਕ ਨਜ਼ਾਰਾ ਪੇਸ਼ ਕੀਤਾ | ਇਸ ਸਮੇਂ ਸਾਰਿਆਂ ਨੂੰ ਭਗਵਾਨ ਕ੍ਰਿਸ਼ਨ ਦੁਆਰਾ ਸਿਖਾਏ ਗਏ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮੁੱਲਾਂ ਨਾਲ ਪ੍ਰੇਰਿਤ ਕੀਤਾ | ਇਸ ਦੇ ਨਾਲ ਹੀ ਤੀਜ ਦੇ ਤਿਉਹਾਰ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਸੂਹੇ ਵੇ ਚੀਰੇ ਬਾਲਿਆ ਗੀਤ ਰਾਹੀਂ ਸ਼ੁਰੂਆਤ ਕੀਤੀ ਗਈ । ਨਰਸਰੀ ਤੋਂ ਲੈ ਕੇ ਦਸਵੀਂ ਤੱਕ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ, ਜਿਸ ਵਿੱਚ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਬੋਲੀਆਂ, ਗਿੱਧਾ -ਭੰਗੜਾ ਪੇਸ਼ ਕਰਕੇ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਨਾਲ ਸੰਬੰਧਿਤ ਪੰਜਾਬੀ ਪਹਿਰਾਵਾ ਪਹਿਨ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ | ਇਸ ਮੌਕੇ ਬਾਬਾ ਸ਼ੇਖ ਫਰੀਦ ਹਾਈ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਵਿੱਚ ਸੁਤੰਤਰਤਾ ਦਿਵਸ, ਜਨਮ ਅਸ਼ਟਮੀ ਅਤੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਅਤੇ ਵਿਦਿਆਰਥੀਆਂ ਵੱਲੋਂ ਵੱਖ ਗਤੀਵਿਧੀਆਂ ਕੀਤੀਆਂ ਗਈਆਂ ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਮੇਂ ਤੇ ਜੋ ਪ੍ਰੋਗਰਾਮ ਕਰਵਾਏ ਜਾਂਦੇ ਹਨ ਤੇ ਇਨ੍ਹਾਂ ਵਿਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਮਨੋਬਲ ਵੱਧਦਾ ਹੈ ਅਤੇ ਹੁਨਰ ਦੀ ਪਹਿਚਾਣ ਹੁੰਦੀ ਹੈ | ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਅਤੇ ਮੈਡਮ ਰਵਿੰਦਰ ਕੌਰ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਜਾਬੀ ਸੱਭਿਆਚਾਰ ਅਲੋਪ ਹੁੰਦਾ ਜਾ ਰਿਹਾ ਹੈ ਅਤੇ ਇਹ ਉਪਰਾਲਾ ਪੰਜਾਬ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦਾ ਵੀ ਇੱਕ ਯਤਨ ਹੈ। ਇਸ ਮੌਕੇ ਮੈਡਮ ਬਲਜਿੰਦਰ ਕੌਰ, ਮੈਡਮ ਮਨਦੀਪ ਕੌਰ, ਮੈਡਮ ਕਿਰਨ, ਮੈਡਮ ਜਸਵਿੰਦਰ ਕੌਰ, ਮੈਡਮ ਮਮਤਾ ਰਾਣੀ, ਮੈਡਮ ਕੋਮਲ ਅਰੋੜਾ, ਮੈਡਮ ਪ੍ਰੀਤੀ ਗਾਂਧੀ, ਮੈਡਮ ਲਖਵਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਕੋਮਲਦੀਪ ਕੌਰ, ਮੈਡਮ ਪ੍ਰਭਜੋਤ ਕੌਰ, ਮੈਡਮ ਜਸਪਾਲ ਕੌਰ, ਮੈਡਮ ਪ੍ਰਿਅੰਕਾ, ਮੈਡਮ ਹਰਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ ਤੋਂ ਇਲਾਵਾ ਸਕੂਲ ਸਟਾਫ ਹਾਜ਼ਰ ਸੀ।