ਪੰਜਾਬ ਕੈਬਨਿਟ ‘ਚ ਵਿਭਾਗਾਂ ਦਾ ਫੇਰਬਦਲ ਕੀਤਾ ਗਿਆ ਹੈ। ਇਸ ‘ਚ ਸੰਜੀਵ ਅਰੋੜਾ ਨੂੰ ਬਿਜਲੀ ਮੰਤਰੀ ਬਣਾਇਆ ਗਿਆ ਹੈ। ਪਹਿਲਾ ਇਹ ਅਹੁਦਾ ਹਰਭਜਨ ਸਿੰਘ ETO ਕੋਲ ਸੀ ਜਿਸ ਨੂੰ ਵਾਪਸ ਲੈ ਲਿਆ ਗਿਆ ਹੈ। ਹਰਭਜਨ ਸਿੰਘ ਈਟੀਓ ਕੋਲ ਪੀਡਬਲਿਓਡੀ ਵਿਭਾਗ ਰਹੇਗਾ।
ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਦੇ ਨਤੀਜੇ 23 ਜੂਨ ਨੂੰ ਐਲਾਨੇ ਗਏ ਸਨ। ਇਸ ਵਿੱਚ ਸੰਜੀਵ ਅਰੋੜਾ ਨੇ ਜਿੱਤ ਪ੍ਰਾਪਤ ਕੀਤੀ ਸੀ। ਜਿਸ ਤੋਂ ਬਾਅਦ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਵਿਧਾਇਕ ਵਜੋਂ ਸਹੁੰ ਚੁੱਕੀ ਸੀ।ਇਸ ਤੋਂ ਬਾਅਦ, ਕੈਬਨਿਟ ਫੇਰਬਦਲ ਦੌਰਾਨ, ਕੁਲਦੀਪ ਸਿੰਘ ਧਾਲੀਵਾਲ ਤੋਂ ਐਨਆਰਆਈ ਮਾਮਲਿਆਂ ਦਾ ਵਿਭਾਗ ਵਾਪਸ ਲੈ ਲਿਆ ਗਿਆ ਸੀ ਅਤੇ ਉਦਯੋਗ ਅਤੇ ਐਨਆਰਆਈ ਮਾਮਲਿਆਂ ਦਾ ਵਿਭਾਗ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦਾ ਪੋਰਟਫੋਲੀਓ ਹੋਰ ਮਜ਼ਬੂਤ ਕੀਤਾ ਗਿਆ ਹੈ।
ਸਾਲ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਸੀ ਅਤੇ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਸੀ। ਜਿਸ ਤੋਂ ਬਾਅਦ, ਰਾਜ ਸਭਾ ਚੋਣਾਂ ਵਿੱਚ, ਪਾਰਟੀ ਨੇ ਕਾਰੋਬਾਰੀ ਸੰਜੀਵ ਅਰੋੜਾ ਨੂੰ ਸੰਸਦ ਭੇਜਿਆ ਸੀ। ਸੰਸਦ ਵਿੱਚ ਜਾਣ ਤੋਂ ਬਾਅਦ, ਅਰੋੜਾ ਨੇ ਲਗਾਤਾਰ ਸਥਾਨਕ ਮੁੱਦੇ ਉਠਾਏ ਅਤੇ ਲੁਧਿਆਣਾ ਪੱਛਮੀ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਬਣਾਈ ਰੱਖੀ। ਉਨ੍ਹਾਂ ਨੇ ਸੰਸਦ ਵਿੱਚ ਰਾਸ਼ਟਰੀ ਰਾਜਮਾਰਗ ਅਤੇ ਨਿੱਜੀ ਮੈਡੀਕਲ ਕਾਲਜਾਂ ਵਿੱਚ ਸੀਟਾਂ ਦਾ ਮਾਮਲਾ ਉਠਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰਾ ਬਣਾਇਆ ਗਿਆ ਸੀ।