ਪੰਜਾਬ ਸਿਹਤ ਬੀਮਾ ਯੋਜਨਾ 2 ਅਕਤੂਬਰ ਨੂੰ ਸ਼ੁਰੂ ਨਹੀਂ ਕੀਤੀ ਜਾਵੇਗੀ। ਹੜ੍ਹਾਂ ਕਾਰਨ ਸਰਕਾਰ ਨੇ ਹੁਣ ਇਸਨੂੰ ਦਸੰਬਰ ਵਿੱਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਸਵਾਲ-ਜਵਾਬ ਸੈਸ਼ਨ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ ਅਤੇ ਇਸ ਲਈ ਢੁਕਵਾਂ ਫੰਡ ਅਲਾਟ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਵਿੱਚ ਸਿਹਤ ਕਾਰਡ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਸ ਯੋਜਨਾ ਵਿੱਚ ਲਗਭਗ 2,000 ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਜਾਰੀ ਕੀਤਾ ਗਿਆ ਹੈਲਥ ਕਾਰਡ ਗੰਭੀਰ ਬਿਮਾਰੀਆਂ ਦੇ ਇਲਾਜ ਦੀ ਪਹੁੰਚ ਪ੍ਰਦਾਨ ਕਰੇਗਾ। ਜਿਸ ਨਾਲ ਮਿਡਲ ਵਰਗ ਅਤੇ ਗਰੀਬੀ ਰੇਖਾ ਵਿੱਚ ਰਹੇ ਪਰਿਵਾਰ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਮਦਦ ਪ੍ਰਾਪਤ ਹੋਵੇਗੀ।